ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮਜੀਠੀਆ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਕਿਹਾ- ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ

ਅੰਮ੍ਰਿਤਸਰ, 1 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਪੁਰਾਣਾ ਤਨੇਲ ਵਿਖੇ ਪਹੁੰਚੇ। ਉਨ੍ਹਾਂ ਬੀਤੇ ਦਿਨ ਪਿੰਡ ਵਿੱਚ ਹੋਏ ਇੱਕ ਝਗੜੇ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਅਕਾਲੀ ਦਲ  ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਅਤੇ ਫੁੰਮਣ ਸਿੰਘ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਸਬੰਧੀ ਪਰਿਵਾਰ ਨਾਲ ਮੁਲਾਕਾਤ ਕੀਤੀ।ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਤਿੱਖਾ ਹਮਲਾ ਬੋਲਦਿਆਂ ਪੁਲਿਸ ਦੀ ਕਾਰਗੁਜ਼ਾਰੀ ਦੀ ਸਖ਼ਤ ਆਲੋਚਨਾ ਕੀਤੀ।ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਸੂਬੇ ਵਿੱਚ ਗੁੰਡਾਗਰਦੀ, ਫਿਰੌਤੀ ਅਤੇ ਹੋਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਵਿੱਚ ਪੁਲਿਸ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਲੋਕ ਆਪਣੇ ਹੱਕਾਂ ਲਈ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਂਦੇ ਹਨ ਤਾਂ ਪੁਲਿਸ ਉਨ੍ਹਾਂ 'ਤੇ ਕਾਰਵਾਈ ਕਰਨ ਲਈ ਤੁਰੰਤ ਸਰਗਰਮ ਹੋ ਜਾਂਦੀ ਹੈ।ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਹਲਕਾ ਮਜੀਠਾ ਵਿੱਚ ਮੁੱਖ ਮੰਤਰੀ ਦੇ ਨਿੱਜੀ ਦਖ਼ਲ ਨਾਲ ਐਸ.ਐਸ.ਪੀ. ਦਿਹਾਤੀ, ਡੀ.ਐਸ.ਪੀ. ਮਜੀਠਾ ਅਤੇ ਸਥਾਨਕ ਐਸ.ਐਚ.ਓਜ਼ ਰਾਹੀਂ ਅਕਾਲੀ ਦਲ  ਦੇ ਵਰਕਰਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਲੋਕਾਂ ਨੂੰ ਕਥਿਤ ਤੌਰ 'ਤੇ ਡਰਾ-ਧਮਕਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਬੇਕਸੂਰ ਲੋਕਾਂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਨਾਜਾਇਜ਼ ਪਰਚੇ ਰੱਦ ਕਰਨ ਦੀ ਮੰਗ ਵੀ ਕੀਤੀ।




PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
 


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।