ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਪਤੀ ’ਤੇ ਹੱਤਿਆ ਦਾ ਦੋਸ਼ ਲਾਉਂਦੀ ਡਾਇਰੀ ’ਚ ਲਿਖਿਆ—‘ਮੈਨੂੰ ਮਾਰਨ ਵਾਲਾ ਮੇਰਾ ਪਤੀ ਹੈ, ਪਲੀਜ਼ ਹੈਲਪ’

ਪਿੰਜੌਰ,27 ਅਗਸਤ (ਬਿਓਰੋ ਰਿਪੋਰਟ)- ਪਿੰਜੌਰ ਵਿੱਚ ਬੁਟੀਕ ਚਲਾਉਣ ਵਾਲੀ ਰਾਜਿੰਦਰ ਕੌਰ ਦੀ ਦਿਨ-ਦਿਹਾੜੇ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਰਤਪੁਰ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ। ਇਹ ਵਾਰਦਾਤ ਰੌਣਕ ਹੋਟਲ ਦੇ ਸਾਹਮਣੇ ਵਾਲੀ ਗਲੀ ਵਿੱਚ ਸਥਿਤ ਉਸ ਦੇ ਬੁਟੀਕ ਅੰਦਰ ਵਾਪਰੀ। ਮੌਤ ਤੋਂ ਪਹਿਲਾਂ ਰਾਜਿੰਦਰ ਕੌਰ ਵੱਲੋਂ ਕਥਿਤ ਤੌਰ ’ਤੇ ਡਾਇਰੀ ਵਿੱਚ ਲਿਖੇ ਸ਼ਬਦਾਂ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਉਸ ਨੇ ਲਿਖਿਆ ਕਿ ‘ਮੈਨੂੰ ਮਾਰਨ ਵਾਲਾ ਮੇਰਾ ਪਤੀ ਹੈ, ਪਲੀਜ਼ ਹੈਲਪ।’ ਡਾਇਰੀ ਵਿੱਚ ਉਸ ਨੇ ਆਪਣੀ ਸੱਸ, ਨਣਦਾਂ ਪ੍ਰੀਤੀ ਤੇ ਨੀਤੂ ਅਤੇ ਦਿਓਰ ਦਾ ਵੀ ਜ਼ਿਕਰ ਕੀਤਾ ਹੈ।ਜਾਣਕਾਰੀ ਅਨੁਸਾਰ ਰਾਜਿੰਦਰ ਕੌਰ ਦਾ ਆਪਣੇ ਪਤੀ ਨਾਲ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਘਟਨਾ ਤੋਂ ਬਾਅਦ ਪੁਲਸ ਨੇ ਡਾਇਰੀ, ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤਾਂ ਨੂੰ ਜਾਂਚ ਦਾ ਆਧਾਰ ਬਣਾਇਆ ਹੈ।ਜ਼ਖ਼ਮੀ ਔਰਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਰਾਜੂ ਨੇ ਦੱਸਿਆ ਕਿ ਕੁਝ ਔਰਤਾਂ ਨੇ ਉਸ ਨੂੰ ਜਾਣਕਾਰੀ ਦਿੱਤੀ ਕਿ ਗਲੀ ਵਿੱਚ ਇੱਕ ਔਰਤ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਈ ਹੈ ਅਤੇ ਆਪਣੀ ਡਾਇਰੀ ਵਿੱਚ ਕੁਝ ਲਿਖ ਰਹੀ ਹੈ। ਇਸ ਤੋਂ ਬਾਅਦ ਇੱਕ ਮੋਟਰਸਾਈਕਲ ਸਵਾਰ ਦੀ ਮਦਦ ਨਾਲ ਰਾਜਿੰਦਰ ਕੌਰ ਨੂੰ ਕਾਲਕਾ ਹਸਪਤਾਲ ਪਹੁੰਚਾਇਆ ਗਿਆ।ਕਾਲਕਾ ਹਸਪਤਾਲ ਦੇ ਡਾਕਟਰ ਰਾਜੀਵ ਭਾਰਦਵਾਜ ਨੇ ਦੱਸਿਆ ਕਿ ਔਰਤ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਹੋਇਆ ਸੀ ਅਤੇ ਉਸ ਦੀ ਹਾਲਤ ਬੇਹੱਦ ਗੰਭੀਰ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕਾਲਕਾ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਜੌਰ ਥਾਣਾ ਇੰਚਾਰਜ ਰਾਜੇਸ਼ ਕੁਮਾਰ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਸ ਨੇ ਘਟਨਾ ਸਥਾਨ ਦੇ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ। ਫੁਟੇਜ ਵਿੱਚ ਇੱਕ ਵਿਅਕਤੀ ਬੁਟੀਕ ਅੰਦਰ ਦਾਖ਼ਲ ਹੁੰਦਾ ਦਿਖਾਈ ਦਿੰਦਾ ਹੈ ਅਤੇ ਕੁਝ ਸਮੇਂ ਬਾਅਦ ਉਹੀ ਵਿਅਕਤੀ ਬਾਹਰ ਨਿਕਲ ਕੇ ਦੁਕਾਨ ਦਾ ਸ਼ਟਰ ਬੰਦ ਕਰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਰਾਜਿੰਦਰ ਕੌਰ ਖੁਦ ਸ਼ਟਰ ਖੋਲ੍ਹਦੀ ਅਤੇ ਖੂਨ ਨਾਲ ਲਥਪਥ ਗੰਭੀਰ ਜ਼ਖ਼ਮੀ ਹਾਲਤ ਵਿੱਚ ਬਾਹਰ ਆਉਂਦੀ ਦਿਖਾਈ ਦਿੰਦੀ ਹੈ।ਪੁਲਸ ਵੱਲੋਂ ਡਾਇਰੀ ਵਿੱਚ ਲਿਖੀਆਂ ਗੱਲਾਂ ਅਤੇ ਸੀ.ਸੀ.ਟੀ.ਵੀ. ਫੁਟੇਜ ਸਮੇਤ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੀ ਅਸਲ ਸਥਿਤੀ ਸਪੱਸ਼ਟ ਹੋਵੇਗੀ।




©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।