ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਵਿਧਾਇਕਾ ਜੀਵਨ ਜੋਤ ਕੌਰ ਨੇ ਵੇਰਕਾ ਦੇ ਵਾਰਡ ਨੰਬਰ 18 ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ


ਅੰਮ੍ਰਿਤਸਰ, 27 ਸਤੰਬਰ (ਖ਼ੇਤਰੀ ਪ੍ਰਤੀਨਿਧੀ) - ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨ ਜੋਤ ਕੌਰ ਵੱਲੋਂ ਅੱਜ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਹਲਕੇ ਦੇ ਵਾਰਡ ਨੰਬਰ 18, ਵੇਰਕਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕਾ ਜੀਵਨ ਜੋਤ ਕੌਰ ਨੇ ਲੋਕਾਂ ਨੂੰ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਲਾਭ ਹੋ ਰਿਹਾ ਹੈ। ਇਨ੍ਹਾਂ ਯੋਜਨਾਵਾਂ ਸਦਕਾ ਲੋਕਾਂ ਦੇ ਪੈਸੇ ਦੀ ਬੱਚਤ ਹੋ ਰਹੀ ਹੈ, ਜਿਸ ਨੂੰ ਉਹ ਆਪਣੇ ਪਰਿਵਾਰਾਂ ਦੀ ਬਿਹਤਰੀ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਜ਼ਰੂਰੀ ਲੋੜਾਂ ’ਤੇ ਖਰਚ ਕਰ ਸਕਦੇ ਹਨ। ਵਿਧਾਇਕਾ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਮੰਤਵ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੇ ਸਹੂਲਤਾਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਬਲਾਕ ਇੰਚਾਰਜ ਹਰਪਾਲ ਸਿੰਘ ਨਿੱਜਰ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।