ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 2 ਮੁਲਜ਼ਮ ਗ੍ਰਿਫ਼ਤਾਰ, 7 ਨਜਾਇਜ਼ ਪਿਸਤੌਲ ਤੇ 23 ਜ਼ਿੰਦਾ ਰੌਂਦ ਬਰਾਮਦ

ਪਟਿਆਲਾ 29 ਸਤੰਬਰ (ਸੁਖਦੇਵ ਸਿੰਘ ਵਿਰਕ) - ਸੀ.ਆਈ.ਏ. ਪਟਿਆਲਾ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਨਜਾਇਜ਼ ਪਿਸਤੌਲ ਅਤੇ 23 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਵਿੱਚ 6 ਪਿਸਤੌਲ .32 ਬੋਰ ਸਮੇਤ 19 ਜ਼ਿੰਦਾ ਰੌਂਦ ਅਤੇ 1 ਪਿਸਤੌਲ .30 ਬੋਰ ਸਮੇਤ 4 ਜ਼ਿੰਦਾ ਰੌਂਦ ਸ਼ਾਮਲ ਹਨ।

ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਭਾਰਤੀ ਫੌਜ ਦੀ ਸਿੱਖ ਰੈਜੀਮੈਂਟ ਦਾ ਬਰਖ਼ਾਸਤ ਸਿਪਾਹੀ ਹੈ। ਪੁਲਿਸ ਮੁਤਾਬਕ ਉਸ ਖ਼ਿਲਾਫ਼ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਗੰਭੀਰ ਅਪਰਾਧਾਂ ਨਾਲ ਸਬੰਧਤ 10 ਮਾਮਲੇ ਦਰਜ ਹਨ। ਜਾਂਚ ਵਿੱਚ ਇਹ ਵੀ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਅਤੇ ਜੇਲ੍ਹਾਂ ਵਿੱਚ ਬੰਦ ਗੈਂਗ ਮੈਂਬਰਾਂ ਦੇ ਸੰਪਰਕ ਵਿੱਚ ਸੀ। ਪੁਲਿਸ ਅਨੁਸਾਰ ਮੁਲਜ਼ਮ ਨੇ ਕਥਿਤ ਤੌਰ ’ਤੇ ਆਪਣੇ ਅਪਰਾਧਿਕ ਸਾਥੀਆਂ ਨਾਲ ਮਿਲ ਕੇ ਕਿਸੇ ਗੰਭੀਰ ਅਪਰਾਧ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਇਹ ਹਥਿਆਰ ਅਤੇ ਗੋਲਾ-ਬਾਰੂਦ ਹਾਸਲ ਕੀਤਾ ਸੀ।

ਸੀ.ਆਈ.ਏ. ਪਟਿਆਲਾ ਵੱਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦੀ ਵਰਤੋਂ ਕਿਸ ਅਪਰਾਧ ਲਈ ਕੀਤੀ ਜਾਣੀ ਸੀ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।