ਫਰੀਦਕੋਟ, 29 ਸਤੰਬਰ (ਖ਼ੇਤਰੀ ਪ੍ਰਤੀਨਿਧੀ) - ਜ਼ਿਲ੍ਹਾ ਫ਼ਰੀਦਕੋਟ ਵਿਖੇ ਜਣਗਣਨਾ 2027 ਸਬੰਧੀ ਜਿਲ੍ਹਾ ਫੀਲਡ ਟ੍ਰੇਨਰਾਂ ਦੀ 3 ਦਿਨਾਂ ਦੀ ਟ੍ਰੇਨਿੰਗ ਡਿਪਟੀ ਕਮਿਸ਼ਨਰ-ਪ੍ਰਿੰਸੀਪਲ ਸੈਂਸਜ ਅਫਸਰ ਰਾਹੁਲ ਚਾਬਾ ਦੀ ਅਗਵਾਈ ਹੇਠ ਕੇਸ਼ਵ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨ) ਅਤੇ ਗੁਰਿੰਦਰ ਸਿੰਘ ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ ਫਰੀਦਕੋਟ ਨੇ ਸ਼ੁਰੂ ਕੀਤੀ। ਇਸ ਮੌਕੇ ਅਨਿਲ ਕੁਮਾਰ ਅਸਿਸਟੈਂਟ ਡਾਇਰੈਕਟਰ ਅਤੇ ਡਾਇਰੈਕਟਰ ਸੈਂਸਜ ਓਪਰੇਸ਼ਨ ਪੰਜਾਬ, ਚੰਡੀਗੜ੍ਹ ਤੋ ਆਏ ਜਿਲ੍ਹਾ ਕੋਆਰਡੀਨੇਟਰ ਪੰਕਜ ਕੁਮਾਰ ਅਤੇ ਜਨਗਣਨਾ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿਖੇ ਰੱਖੇ ਗਏ ਮਾਸਟਰ ਟ੍ਰੇਨਰ ਹਰਜਿੰਦਰ ਸਿੰਘ ਵੱਲੋ 26 ਫੀਲਡ ਟ੍ਰੇਨਰਾਂ ਨੂੰ ਜਨਗਣਨਾ 2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਨ੍ਹਾਂ ਫੀਲਡ ਟ੍ਰੇਨਰਾਂ ਵੱਲੋਂ ਸੁਪਰਵਾਈਜਰਾਂ ਅਤੇ ਗਿਣਤੀਕਾਰਾਂ ਨੂੰ ਚਾਰਜ ਪੱਧਰ ਤੇ ਟ੍ਰੇਨਿੰਗ ਦਿੱਤੀ ਜਾਣੀ ਹੈ। ਮਾਸਟਰ ਟ੍ਰੇਨਰ ਹਰਜਿੰਦਰ ਸਿੰਘ ਵੱਲੋ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਇਸ ਜਨਗਣਨਾ ਵਿੱਚ 16 ਨਵੰਬਰ ਤੋਂ 30 ਨਵੰਬਰ ਤੱਕ ਸੈਲਫ ਇਨੁਮੀਰੇਸ਼ਨ ਹੋਵੇਗੀ। ਜਿਸ ਵਿਚ ਹਰੇਕ ਨਾਗਰਿਕ ਆਪਣੇ ਪਰਿਵਾਰ ਦੀ ਜਾਣਕਾਰੀ ਆਪ ਭਰ ਸਕਦਾ ਹੈ। ਜਨਗਣਨਾ ਦਾ ਦੂਜਾ ਫੇਜ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਆਬਾਦੀ ਗਣਨਾ ਵਜੋਂ ਸ਼ੁਰੂ ਕੀਤਾ ਜਾਵੇਗਾ। ਜਿਸ ਵਿਚ ਇਨੁਮੀਰੇਸ਼ਨ ਘਰ ਘਰ ਜਾਕੇ ਲੋਕਾਂ ਨਾਲ ਨਿਰਧਾਰਤ ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ ਅਤੇ ਆਬਾਦੀ ਗਣਨਾ ਦਾ ਕੰਮ ਮੁਕੰਮਲ ਕਰਨਗੇ। ਸਿਖਲਾਈ ਦੌਰਾਨ ਫੀਲਡ ਟ੍ਰੇਨਰਾਂ ਨੂੰ ਜਨਗਣਨਾ ਸਮੇਂ ਪੁੱਛੇ ਜਾਣ ਵਾਲੇ 40 ਸਵਾਲਾਂ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਪੁੱਛਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਜਨ-ਸੰਖਿਆ ਗਣਨਾ ਪੋਰਟਲ ਚਲਾਉਣ ਦਾ ਵਿਹਾਰਕ ਗਿਆਨ ਵੀ ਦਿੱਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਸਾਰੇ ਫੀਲਡ ਟ੍ਰੇਨਰਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਜਨਗਣਨਾ ਫੇਜ 2 ਵਿਚ ਲਗਨ ਨਾਲ ਟ੍ਰੇਨਿੰਗ ਕਰਵਾਈ ਜਾਵੇ ਤਾਂ ਜੋ ਜਨਗਣਨਾ 2027 ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਇਸ ਮੌਕੇ ਕੁਸ਼ਨਦੀਪ ਕੌਰ ਜੂਨੀਅਰ ਯੰਗ ਪ੍ਰੋਫੈਸ਼ਨਲ ਅਤੇ ਗੁਰਦੀਪ ਸਿੰਘ ਟੈਕਨੀਕਲ ਅਸਿਸਟੈਂਟ ਹਾਜ਼ਰ ਸਨ।

0 Comments