ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਤੇ ਸਿੱਖਿਆਵਾਂ ਦੀ ਹੋਈ ਸ਼ਾਨਦਾਰ ਪੇਸ਼ਕਾਰੀ
ਪੱਟੀ (ਤਰਨ ਤਾਰਨ), 21 ਸਤੰਬਰ - ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪੱਟੀ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਇਸ ਸ਼ੋਅ ਵਿੱਚ ਅਸਮਾਨ ’ਤੇ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਬਰਾਬਰੀ, ਭਾਈਚਾਰਕ ਸਾਂਝ, ਦਇਆ ਤੇ ਮਨੁੱਖੀ ਸਨਮਾਨ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ।
ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਵਿਲੱਖਣ ਸੁਮੇਲ ਦਾ ਆਨੰਦ ਮਾਣਿਆ। ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਡਰੋਨ ਸ਼ੋਅ ਦਾ ਮਕਸਦ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਇਸ ਤੋਂ ਪਹਿਲਾਂ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

0 Comments