ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਵਿੱਚ ਦਿਖਾਈਆਂ ਡਾਕੂਮੈਂਟਰੀਆਂ

ਫਿਰੋਜ਼ਪੁਰ 22 ਸਤੰਬਰ (ਸਟਾਫ਼ ਰਿਪੋਟਰ)- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਜੀਵਨ, ਬਾਣੀ ਅਤੇ ਸੰਦੇਸ਼ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਮਮਦੋਟ ਦੇ ਪਿੰਡ ਬੁਰਜ ਮੱਖਣ ਸਿੰਘ, ਬਸਤੀ ਬੁੱਟਰ ਅਤੇ ਚੱਕ ਅਮਰੀਕ ਸਿੰਘ ਵਿਖੇ ਐਲਈਡੀ ਵੈਨ ਰਾਹੀਂ 30 ਮਿੰਟ ਦੀ ਡਾਕੂਮੈਂਟਰੀ ਫਿਲਮ ਦਿਖਾਈ ਗਈ।

ਵੱਡੀ ਐਲਈਡੀ ਸਕਰੀਨ ’ਤੇ ਦਿਖਾਈ ਗਈ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ, ਦਇਆ, ਪ੍ਰੇਮ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਦਰਸਾਉਂਦੀ ਹੈ। ਇਸ ਉਪਰਾਲੇ ਦਾ ਮੁੱਖ ਮਕਸਦ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਹਰ ਵਰਗ ਤੱਕ ਪਹੁੰਚਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨਾ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਾਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਇਹ ਡਾਕੂਮੈਂਟਰੀ ਹਲਕੇ ਦੇ ਰੋਜ਼ਾਨਾ ਤਿੰਨ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ। ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਸਹਾਈ ਸਾਬਤ ਹੋਣਗੇ।


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।