ਚੰਡੀਗੜ੍ਹ, 1 ਸਤੰਬਰ (ਬਿਓਰੋ ਰਿਪੋਰਟ)
ਕਿਸਾਨਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਇਕ ਵਾਰ ਮੁੜ ਚੰਡੀਗੜ੍ਹ ਸਰਹੱਦ ’ਤੇ ਮੋਰਚਾ ਲਾ ਦਿੱਤਾ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਸਰਹੱਦ ’ਤੇ ਪਹੁੰਚੇ ਹਨ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਹਫ਼ਤਾ ਭਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਏਅਰਪੋਰਟ ਰੋਡ ਨੇੜੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਤੋਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਧਰਨੇ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਪੁਲਿਸ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।


0 Comments