ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਕਪੂਰਥਲਾ ’ਚ ਦੋ ਧਿਰਾਂ ਦੀ ਝੜਪ ਤੋਂ ਬਾਅਦ ਸਿਵਲ ਹਸਪਤਾਲ ’ਚ ਵੀ ਖੂਨੀ ਟਕਰਾਅ, 8 ਤੋਂ 10 ਜ਼ਖਮੀ

ਕਪੂਰਥਲਾ, 4 ਸਤੰਬਰ (ਵਿਸ਼ੇਸ਼ ਪ੍ਰਤੀਨਿਧੀ) — ਥਾਣਾ ਸੁਭਾਨਪੁਰ ਅਧੀਨ ਆਉਂਦੇ ਪਿੰਡ ਬੂਟਾਂ ਵਿਖੇ ਦੇਰ ਰਾਤ ਦੋ ਧਿਰਾਂ ਦਰਮਿਆਨ ਹੋਈ ਜ਼ਬਰਦਸਤ ਝੜਪ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਦੀ ਐਮਰਜੈਂਸੀ ਵੀ ਉਸ ਸਮੇਂ ਜੰਗ ਦਾ ਮੈਦਾਨ ਬਣ ਗਈ, ਜਦੋਂ ਇਲਾਜ ਲਈ ਲਿਆਂਦੇ ਗਏ ਜ਼ਖਮੀਆਂ ’ਤੇ ਹਸਪਤਾਲ ਅੰਦਰ ਮੁੜ ਹਮਲਾ ਕਰ ਦਿੱਤਾ ਗਿਆ। ਘਟਨਾ ਦੌਰਾਨ ਦੋਵਾਂ ਧਿਰਾਂ ਨਾਲ ਸਬੰਧਿਤ ਕਰੀਬ 8 ਤੋਂ 10 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਪਿੰਡ ਬੂਟਾਂ ਵਿਖੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਕਈ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਖਮੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹੋਣ ਕਾਰਨ ਡਿਊਟੀ ਡਾਕਟਰ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਗਿਆ। ਡਿਊਟੀ ਡਾਕਟਰ ਡਾ. ਸਾਹਿਲ ਗਰਗ ਨੇ ਦੱਸਿਆ ਕਿ ਜਦੋਂ ਉਹ ਜ਼ਖਮੀਆਂ ਦਾ ਇਲਾਜ ਕਰ ਰਹੇ ਸਨ ਤਾਂ ਕੁਝ ਹੋਰ ਵਿਅਕਤੀ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਹੋ ਗਏ ਅਤੇ ਜ਼ਖਮੀਆਂ ’ਤੇ ਮੁੜ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਹਸਪਤਾਲ ਅੰਦਰ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਸੂਚਿਤ ਕਰਨਾ ਪਿਆ। ਹਮਲੇ ਕਾਰਨ ਕੁਝ ਜ਼ਖਮੀ ਵਿਅਕਤੀ ਪੂਰਾ ਇਲਾਜ ਕਰਵਾਏ ਬਿਨਾਂ ਹੀ ਹਸਪਤਾਲ ਤੋਂ ਚਲੇ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਡੀ.ਐਸ.ਪੀ. ਸਬ-ਡਵੀਜ਼ਨ ਸ਼ੀਤਲ ਸਿੰਘ ਪੁਲਿਸ ਟੀਮਾਂ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪਿੰਡ ਬੂਟਾਂ ਵਿਖੇ ਲੜਾਈ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਨੂੰ ਭੇਜਿਆ ਗਿਆ ਸੀ। ਤਿੰਨ ਥਾਣਿਆਂ ਦੇ ਐਸ.ਐਚ.ਓਜ਼ ਸਮੇਤ ਪੁਲਿਸ ਟੀਮਾਂ ਨੇ ਸਿਵਲ ਹਸਪਤਾਲ ਪਹੁੰਚ ਕੇ ਵਿਗੜੀ ਸਥਿਤੀ ਨੂੰ ਕਾਬੂ ਕੀਤਾ।ਡੀ.ਐਸ.ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਨਾਲ ਸਬੰਧਿਤ ਕਰੀਬ 8 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।



©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।