ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਪਰਮਿਸ਼ ਵਰਮਾ ਨੇ ਪਹਿਲੀ ਵਾਰ ਕੀਤੀ ‘ਐਕਸ-ਵਾਈਫ’ ਦਾ ਕੀਤਾ ਜ਼ਿਕਰ, ਨਿੱਜੀ ਜ਼ਿੰਦਗੀ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ 5 ਸਤੰਬਰ - ਪੰਜਾਬੀ ਗਾਇਕ ਤੇ ਅਦਾਕਾਰ ਪਰਮਿਸ਼ ਵਰਮਾ ਇੱਕ ਵਾਰ ਮੁੜ ਸੁਰਖੀਆਂ ਵਿੱਚ ਆ ਗਏ ਹਨ। ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਆਪਣੀ ਇੱਕ ਪੋਸਟ ਵਿੱਚ ਪਰਮਿਸ਼ ਨੇ ਮਰਦਾਨਗੀ, ਨਿੱਜੀ ਸੰਘਰਸ਼ਾਂ ਅਤੇ ਜ਼ਿੰਦਗੀ ਦੇ ਔਖੇ ਦੌਰ ਨਾਲ ਖੁਦ ਨਜਿੱਠਣ ਬਾਰੇ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ‘ਐਕਸ-ਵਾਈਫ’ ਸ਼ਬਦ ਦੀ ਵਰਤੋਂ ਕੀਤੀ ਗਈ, ਜਿਸ ਨੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।ਪਰਮਿਸ਼ ਦੀ ਇਸ ਟਿੱਪਣੀ ਨੂੰ ਉਨ੍ਹਾਂ ਵੱਲੋਂ ਤਲਾਕ ਬਾਰੇ ਪਹਿਲੀ ਵਾਰ ਜਨਤਕ ਤੌਰ ’ਤੇ ਇਸ਼ਾਰਾ ਕਰਨ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਆਪਣੀ ਪੋਸਟ ਵਿੱਚ ਇਸ ਸਬੰਧੀ ਵਿਸਥਾਰ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।

ਆਪਣੀ ਗੱਲਬਾਤ ਦੌਰਾਨ ਪਰਮਿਸ਼ ਨੇ ਆਪਣੀ ਸਾਬਕਾ ਪਤਨੀ ਲਈ ਸਤਿਕਾਰ ਦੀ ਗੱਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਮੌਜੂਦਾ ਜ਼ਿੰਦਗੀ ਵਿੱਚ ਮੌਜੂਦ ਔਰਤ ਲਈ ਵੀ ਇੱਜ਼ਤ ਅਤੇ ਸਨਮਾਨ ਦੀ ਭਾਵਨਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੌੜਾਪਣ ਜਾਂ ਨਫ਼ਰਤ ਨੂੰ ਮਰਦਾਨਗੀ ਸਮਝਣਾ ਸਹੀ ਨਹੀਂ ਹੈ। ਪਰਮਿਸ਼ ਦੇ ਇਨ੍ਹਾਂ ਬੇਬਾਕ ਵਿਚਾਰਾਂ ਤੋਂ ਬਾਅਦ ਪ੍ਰਸ਼ੰਸਕਾਂ ਅਤੇ ਸੋਸ਼ਲ ਮੀਡੀਆ ਯੂਜ਼ਰਾਂ ਵਿੱਚ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।