ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ: ਹਰਦੀਪ ਸਿੰਘ ਮੁੰਡੀਆਂ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿੱਚ ਘਰ-ਘਰ ਸੰਪਰਕ, ਲੋਕ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ
ਸਾਹਨੇਵਾਲ (ਲੁਧਿਆਣਾ), 22 ਸਤੰਬਰ - ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ‘ਮਾਨ ਦੇ ਮੁਨਾਫੇ’ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਮਿਲ ਰਹੇ ਆਰਥਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਸਿੱਧਾ ਲਾਭ ਸੂਬੇ ਦੇ ਆਮ ਪਰਿਵਾਰਾਂ ਤੱਕ ਪਹੁੰਚ ਰਿਹਾ ਹੈ। ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਵੀ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਅਤੇ ਉਨ੍ਹਾਂ ਨਾਲ ਹੋਏ ਆਰਥਿਕ ਫ਼ਾਇਦਿਆਂ ਬਾਰੇ ਜਾਣੂ ਕਰਵਾਉਣਾ ਹੈ। ਘਰ-ਘਰ ਸੰਪਰਕ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਵੱਲੋਂ ਉਠਾਏ ਗਏ ਮਸਲਿਆਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਯੋਗ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਆਰਥਿਕ ਰਾਹਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਸਰਕਾਰ ਦੀਆਂ ਸਕੀਮਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਲੋਕਾਂ ਨੂੰ ਸਿੱਧੀ ਜਾਣਕਾਰੀ ਮਿਲਦੀ ਹੈ।


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।