ਅਜਨਾਲਾ, 18 ਸਤੰਬਰ (ਬਿਓਰੋ ਰਿਪੋਰਟ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਰਾਵੀ ਦਰਿਆ ਨੇੜੇ ਕਥਿਤ ਨਾਜਾਇਜ਼ ਮਾਈਨਿੰਗ ਸਬੰਧੀ ਬੀਤੀ ਸ਼ਾਮ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਵੀਡੀਓ ਸਾਂਝੀ ਕਰਨ ਤੋਂ ਬਾਅਦ ਰਮਦਾਸ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਮਜੀਠੀਆ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਅਜਨਾਲਾ ਖੇਤਰ ਨਾਲ ਸਬੰਧਤ ਇੱਕ ਨੌਜਵਾਨ ਵੱਲੋਂ ਰਾਵੀ ਦਰਿਆ ਵਿੱਚੋਂ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਕੀਤੇ ਜਾਣ ਦੇ ਦੋਸ਼ ਲਗਾਏ ਗਏ ਸਨ। ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ।
ਇਸ ਉਪਰੰਤ ਰਮਦਾਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

0 Comments