ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਗਣੇਸ਼ ਮੂਰਤੀ ਵਿਸਰਜਨ ਦੌਰਾਨ ਦੋ ਭਰਾਵਾਂ ਦੀ ਡੁੱਬਣ ਨਾਲ ਮੌਤ, ਤਿੰਨ ਨੌਜਵਾਨ ਬਚਾਏ

ਖੰਡਵਾ (ਮੱਧ ਪ੍ਰਦੇਸ਼), 26 ਸਤੰਬਰ — ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਵਿੱਚ ਗਣੇਸ਼ ਮੂਰਤੀ ਵਿਸਰਜਨ ਦੌਰਾਨ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨਾਂ ਨੂੰ ਸਥਾਨਕ ਲੋਕਾਂ ਨੇ ਸੁਰੱਖਿਅਤ ਬਚਾ ਲਿਆ। ਇਹ ਹਾਦਸਾ ਨਹਲਦਾ ਪਿੰਡ ਨੇੜੇ ਬੀਤੀ ਰਾਤ ਵਾਪਰਿਆ। ਮ੍ਰਿਤਕਾਂ ਦੀ ਪਛਾਣ ਵਿਸ਼ਵਾਸ ਪਟੇਲ (17) ਅਤੇ ਲਕਸ਼ਯ ਪਟੇਲ (16) ਵਜੋਂ ਹੋਈ ਹੈ। ਦੋਵੇਂ ਸਕੇ ਭਰਾ ਸਨ ਅਤੇ ਸਥਾਨਕ ਭਾਜਪਾ ਮੰਡਲ ਉਪ-ਪ੍ਰਧਾਨ ਦੇ ਪੁੱਤਰ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਗਣੇਸ਼ ਮੂਰਤੀ ਵਿਸਰਜਨ ਲਈ ਪੰਜ ਨੌਜਵਾਨ ਨਹਲਦਾ ਪਿੰਡ ਨੇੜੇ ਸਥਿਤ ਕਰੀਬ 40 ਫੁੱਟ ਡੂੰਘੀ ਬੱਜਰੀ ਦੀ ਖਾਨ ਵਿੱਚ ਬਣੇ ਪਾਣੀ ਵਿੱਚ ਉਤਰ ਗਏ। ਇਸ ਦੌਰਾਨ ਉਹ ਅਚਾਨਕ ਡੁੱਬਣ ਲੱਗੇ। ਨੌਜਵਾਨਾਂ ਨੂੰ ਡੁੱਬਦਾ ਦੇਖ ਕੇ ਸਥਾਨਕ ਪਿੰਡ ਵਾਸੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਤਿੰਨ ਨੌਜਵਾਨਾਂ ਨੂੰ ਬਚਾ ਲਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਐਸ.ਡੀ.ਆਰ.ਐੱਫ., ਹੋਮ ਗਾਰਡ ਅਤੇ ਓਂਕਾਰੇਸ਼ਵਰ ਤੋਂ ਸਿਖਲਾਈ ਪ੍ਰਾਪਤ ਗੋਤਾਖੋਰਾਂ ਦੀ ਟੀਮ ਮੌਕੇ ’ਤੇ ਪਹੁੰਚੀ। ਬਚਾਅ ਕਾਰਜ ਕਰੀਬ ਪੰਜ ਘੰਟਿਆਂ ਤੱਕ ਜਾਰੀ ਰਿਹਾ। ਦੇਰ ਰਾਤ ਗੋਤਾਖੋਰਾਂ ਨੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਪਾਣੀ ਵਿੱਚੋਂ ਬਾਹਰ ਕੱਢ ਲਈਆਂ। ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।







Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।