ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਵਿਧਾਨ ਸਭਾ ਹਲਕਾ ਸਨੌਰ ਚ ਪਠਾਣਮਜਾਰਾ ਦੀ ਸਿਆਸਤ ਵਿੱਚ ਨਵਾਂ ਮੋੜ !

ਪਟਿਆਲਾ, 20 ਸਤੰਬਰ - ਸਨੌਰ ਵਿਧਾਨ ਸਭਾ ਹਲਕੇ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਨਜ਼ਰ ਆ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਸਨੌਰ ਤੋਂ ਜਿੱਤ ਹਾਸਲ ਕਰਕੇ ਵਿਧਾਇਕ ਬਣੇ ਹਰਮੀਤ ਸਿੰਘ ਪਠਾਣਮਾਜਰਾ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ।ਪਠਾਣਮਾਜਰਾ ਦੇ ਸਿਆਸੀ ਸਫ਼ਰ ਦੀ ਸ਼ੁਰੂਆਤ ਅਕਾਲੀ ਪਿਛੋਕੜ ਨਾਲ ਹੋਈ ਸੀ। ਉਹ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਜ਼ਿਲ੍ਹਾ ਪ੍ਰਧਾਨ ਰਹਿਣ ਦੇ ਨਾਲ-ਨਾਲ ਪੰਚਾਇਤ ਸੰਮਤੀ ਭੁੱਨਰਹੇੜੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਸਨੌਰ ਤੋਂ ਪਾਰਟੀ ਟਿਕਟ ਨਾ ਮਿਲਣ ਮਗਰੋਂ ਉਨ੍ਹਾਂ ਨੇ 2017 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ, ਪਰ ਜਿੱਤ ਹਾਸਲ ਨਹੀਂ ਕਰ ਸਕੇ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ 2022 ਵਿੱਚ ਸਨੌਰ ਤੋਂ ਚੋਣ ਜਿੱਤ ਕੇ ਪਹਿਲੀ ਵਾਰ ਵਿਧਾਨ ਸਭਾ ਵਿੱਚ ਪਹੁੰਚੇ।

ਪਿਛਲੇ ਕਰੀਬ ਡੇਢ ਸਾਲ ਤੋਂ ਪਠਾਣਮਾਜਰਾ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਿਚਕਾਰ ਦੂਰੀ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਚੱਲਦੀ ਰਹੀ ਹੈ। ਮਈ 2026 ਵਿੱਚ ਇੱਕ ਮਾਮਲੇ ਸਬੰਧੀ ਉਨ੍ਹਾਂ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ, ਜਿਸ ਤੋਂ ਬਾਅਦ ਉਹ ਜੇਲ੍ਹ ਤੋਂ ਬਾਹਰ ਆਏ। ਇਸ ਦੌਰਾਨ ਪਠਾਣਮਾਜਰਾ ਦੇ ਨਜ਼ਦੀਕੀ ਸਿਆਸੀ ਸਾਥੀ ਅਮਨਦੀਪ ਸਿੰਘ ਅਮਨ ਢੋਟ ਦੇ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਵੀ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਅਮਨ ਢੋਟ ਵੱਲੋਂ ਹਾਲ ਹੀ ਵਿੱਚ ਸੰਕੇਤ ਦਿੱਤੇ ਗਏ ਹਨ ਕਿ ਉਹ ਜਲਦ ਹੀ ਇੱਕ ਵੱਡੇ ਸਿਆਸੀ ਚਿਹਰੇ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣਗੇ। ਇਨ੍ਹਾਂ ਸੰਕੇਤਾਂ ਨੂੰ ਸਿਆਸੀ ਹਲਕਿਆਂ ਵਿੱਚ ਹਰਮੀਤ ਸਿੰਘ ਪਠਾਣਮਾਜਰਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਹਾਲਾਂਕਿ ਪਠਾਣਮਾਜਰਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਅਧਿਕਾਰਤ ਐਲਾਨ ਸਾਹਮਣੇ ਆਉਣਾ ਅਜੇ ਬਾਕੀ ਹੈ।

ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਪਠਾਣਮਾਜਰਾ ਦੇ ਇੱਕ ਨਿੱਜੀ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਦੀ ਸ਼ਮੂਲੀਅਤ ਵੀ ਚਰਚਾ ਦਾ ਵਿਸ਼ਾ ਬਣੀ ਰਹੀ ਸੀ।

ਉੱਧਰ, ਸਨੌਰ ਦੀ ਸਿਆਸਤ ਵਿੱਚ ਭਾਜਪਾ ਦੀ ਸਰਗਰਮੀ ਵੀ ਵਧਦੀ ਦਿਖਾਈ ਦੇ ਰਹੀ ਹੈ। ਹਾਲ ਹੀ ਵਿੱਚ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਅਤੇ ‘ਆਪ’ ਆਗੂ ਪ੍ਰਦੀਪ ਜੋਸ਼ਨ ਵੀ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ। ਅਜਿਹੇ ਵਿੱਚ ਜੇਕਰ ਹਰਮੀਤ ਸਿੰਘ ਪਠਾਣਮਾਜਰਾ ਵੀ ਭਾਜਪਾ ਦਾ ਪੱਲਾ ਫੜਦੇ ਹਨ ਤਾਂ ਇਹ ਉਨ੍ਹਾਂ ਦੇ ਸਿਆਸੀ ਸਫ਼ਰ ਵਿੱਚ ਇੱਕ ਹੋਰ ਵੱਡੀ ਤਬਦੀਲੀ ਹੋਵੇਗੀ ਅਤੇ ਸਨੌਰ ਹਲਕੇ ਦੀ ਸਿਆਸਤ ਵਿੱਚ ਵੀ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ। ਫਿਲਹਾਲ ਪਠਾਣਮਾਜਰਾ ਦੇ ਭਾਜਪਾ ਵਿੱਚ ਜਾਣ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ, ਪਰ ਉਨ੍ਹਾਂ ਦੇ ਕਰੀਬੀ ਆਗੂਆਂ ਦੀਆਂ ਗਤੀਵਿਧੀਆਂ ਅਤੇ ਸਾਹਮਣੇ ਆ ਰਹੇ ਸਿਆਸੀ ਸੰਕੇਤਾਂ ਨੇ ਇਸ ਚਰਚਾ ਨੂੰ ਹੋਰ ਹਵਾ ਦੇ ਦਿੱਤੀ ਹੈ।


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।