ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਏ.ਡੀ.ਸੀ. ਕੇਸ਼ਵ ਗੋਇਲ ਨੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ

ਸਬੰਧਤ ਵਿਭਾਗਾਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਆਦੇਸ਼
ਫ਼ਰੀਦਕੋਟ 25 ਸਤੰਬਰ  (ਸਟਾਫ਼ ਰਿਪੋਟਰ)
ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ‘ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਸ਼ਾਸਨ ਵੱਲੋਂ ਸਰਗਰਮ ਪਹੁੰਚ ਅਪਣਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਏ.ਡੀ.ਸੀ. ਕੇਸ਼ਵ ਗੋਇਲ ਵਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਵਿਭਾਗਾਂ ਜਿਵੇਂ ਪਾਵਰਕਾਮ, ਪੁਲਿਸ ਵਿਭਾਗ, ਕਰ ਤੇ ਆਬਕਾਰੀ ਵਿਭਾਗ, ਟਰਾਂਸਪੋਰਟ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ।  ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਨੂੰ ਸ਼ਹਿਰ ਵਿਚ ਸੀਸੀਟੀ ਵੀ ਕੈਮਰੇ ਅਤੇ ਸਟਰੀਟ ਲਾਈਟਾਂ ਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਇਹ ਸ਼ਹਿਰ ਵਿਚ ਲੋਕਾਂ ਦੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਲਈ ਬਹੁਤ ਜਰੂਰੀ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ  ਜਲ ਸਪਲਾਈ ਅਤੇ ਸੀਵਰੇਜ ਬੋਰਡ  ਵਿਭਾਗ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਰਹਿੰਦੇ ਕੰਮ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਾਈਪ ਲਾਈਨ ਟੁੱਟ ਜਾਣ ਨਾਲ ਗੰਦਾ ਪਾਣੀ ਸਾਰੇ ਸ਼ਹਿਰ ਵਿੱਚ ਭਰ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ।  ਇਸ ਸਮੱਸਿਆ ਨੂੰ ਜਲਦ ਸੁਲਝਾਇਆ ਜਾਵੇ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੀਆਂ ਰੋਜ਼ਾਨਾ ਪ੍ਰਸ਼ਾਸਨਿਕ/ਕਰ ਸਬੰਧੀ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਐਸ ਡੀ ਐਮ ਰਜਿੰਦਰ ਸਿੰਘ ਕੋਟਕਪੂਰਾ, ਤਰਲੋਚਨ ਸਿੰਘ ਡੀ.ਐਸ.ਪੀ, ਨਰੇਸ਼ ਸਿੰਘ ਚੇਅਰਮੈਨ, ਬਲਵੰਤ ਸਿੰਘ ਜੇਈ , ਪ੍ਰਦੀਪ ਕੁਮਾਰ ਏ.ਏ.ਈ ਪੀ.ਐਸ.ਪੀ.ਸੀ.ਐਲ, ਮਨੀਸ਼ ਕੁਮਾਰ ਡੀ.ਐਮ.ਓ, ਦਵਿੰਦਰ ਕੁਮਾਰ  , ਜਗਮੀਤ ਸਿੰਘ ਜੇਈ, ਗਗਨਦੀਪ ਸਿੰਘ ਜੇਈ, ਜੇਈ ਜਸਪ੍ਰੀਤ ਸਿੰਘ, ਜਸਵੰਤ ਸਿੰਘ ਇੰਸਪੈਕਟਰ, ,ਗੁਰਪ੍ਰੀਤ ਸਿੰਘ ਚੇਅਰਮੈਨ ਹਾਜਰ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।