ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਸਮਾਣਾ 'ਚ ਭਾਜਪਾ ਆਗੂ ਜਸਵਿੰਦਰ ਕੌਰ 'ਆਪ' 'ਚ ਸ਼ਾਮਲ

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਜਸਵਿੰਦਰ ਕੌਰ ਨੇ ਭਾਜਪਾ ਨੂੰ ਛੱਡ , ‘ਆਪ’ ਦਾ ਫੜ੍ਹਿਆ ਪੱਲਾ

  

ਸਮਾਣਾ (ਪਟਿਆਲਾ), 26 ਸੰਤਬਰ (ਦਵਿੰਦਰ ਸਿੰਘ ਰਤਨਿਆ) - ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਮਾਣਾ ਦੇ ਵਾਰਡ ਨੰਬਰ 2 ਤੋਂ ਭਾਜਪਾ ਦੇ ਹਿਊਮਨ ਰਾਈਟਸ ਵਿੰਗ ਦੀ ਵਾਈਸ ਪ੍ਰਧਾਨ ਜਸਵਿੰਦਰ ਕੌਰ ਨੇ ਭਾਜਪਾ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਰੱਖੜਾ ਨੇ ਜਸਵਿੰਦਰ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਪਰਿਵਾਰ ਵਿੱਚ ਸਿਰੋਪਾਓ ਭੇਂਟ ਕਰ ਕੇ ਸਵਾਗਤ ਕੀਤਾ।ਉਨ੍ਹਾਂ ਉਮੀਦ ਪ੍ਰਗਟਾਈ ਕਿ ਜਸਵਿੰਦਰ ਕੌਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਸ. ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂ ਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਸਦਕਾ ਸੂਬੇ ਭਰ 'ਚ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ ਅਤੇ ਸਮਾਣਾ ਵਿੱਚ ‘ਆਪ’ ਦਾ ਵੱਧ ਰਿਹਾ ਕਾਫ਼ਲਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕ ਸੇਵਾ ਨੂੰ ਸਮਰਪਿਤ ਰਾਜਨੀਤੀ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਸਮਾਣਾ ਦੇ ਵਿਕਾਸ ਤੇ ਲੋਕ ਭਲਾਈ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਮਿੰਟੂ ਸਮਾਣਾ, ਲਾਡੀ ਮਿਆਲਾ, ਗੁਰਭੇਜ ਸਿੰਘ ਭੇਜਾ, ਅੰਮ੍ਰਿਤਪਾਲ ਸਿੰਘ ਚੌਂਹਟ, ਰਾਜ ਕੌਰ ਵਾਹਲਾ,ਇਸਤਰੀ ਵਿੰਗ ਜ਼ਿਲ੍ਹਾ ਇੰਚਾਰਜ ਆਰਤੀ ਗੁਪਤਾ, ਜ਼ਿਲ੍ਹਾ ਸਕੱਤਰ ਦੀਪਮਾਲਾ, ਹਲਕਾ ਇੰਚਾਰਜ ਮਨਜੀਤ ਕੌਰ, ਬਲਾਕ ਇੰਚਾਰਜ ਹਰਪਾਲ ਕੌਰ ਅਤੇ ਜ਼ੋਨ ਇੰਚਾਰਜ ਵੀਰਪਾਲ ਕੌਰ, ਇਸਤਰੀ ਵਿੰਗ ਇੰਚਾਰਜ ਪ੍ਰਧਾਨ ਭੁਪਿੰਦਰ ਕੌਰ, ਪਰਮਜੀਤ ਕੌਰ, ਮਨਦੀਪ ਕੌਰ, ਚਰਨਜੀਤ ਕੌਰ, ਕਮਲਜੀਤ ਕੌਰ ਅਤੇ ਪਾਰਟੀ ਵਰਕਰ ਤੇ ਸਥਾਨਕ ਵਾਸੀ ਮੌਜੂਦ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।