ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਖੀ ਸ਼ਕਤੀ ਮੇਲੇ ਦਾ ਕੀਤਾ ਉਦਘਾਟਨ


ਅੰਮ੍ਰਿਤਸਰ, 27 ਸਤੰਬਰ (ਸਟਾਫ਼ ਰਿਪੋਟਰ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਰਣਜੀਤ ਐਵੇਨਿਊ ਦੀ ਦੁਸਹਿਰਾ ਗਰਾਊਂਡ ਵਿਖੇ ਅੱਜ ‘ਪੰਜਾਬ ਸਖੀ ਸ਼ਕਤੀ ਮੇਲਾ' ਸ਼ੁਰੂ ਹੋ ਗਿਆ ਹੈ। ਇਸ ਮੇਲੇ ਦਾ ਉਦਘਾਟਨ ਅੱਜ ਸ਼ਾਮ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਪੱਲਵੀ ਮਿਸ਼ਰਾ,  ਅਦਿਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੇਲੇ ਵਿੱਚ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਮਹਿਲਾ ਉੱਦਮੀਆਂ ਤੇ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਮਹਿਲਾਵਾਂ ਨੂੰ ਆਪਣੇ ਹੁਨਰ ਅਤੇ ਉੱਦਮਤਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਮੇਲੇ ਦੌਰਾਨ ਪ੍ਰਸਿੱਧ ਲੋਕ ਗਾਇਕ ਕੰਵਰ ਗਰੇਵਾਲ ਨੇ ਆਪਣੀ ਸੁਰੀਲੀ ਗਾਇਕੀ ਨਾਲ ਖੂਬ ਰੰਗ ਬੰਨ੍ਹਿਆ ਅਤੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਦਾ ਮੇਲੇ ਵਿੱਚ ਪਹੁੰਚੇ ਲੋਕਾਂ ਨੇ ਭਰਪੂਰ ਆਨੰਦ ਮਾਣਿਆ। ਜ਼ਿਕਰਯੋਗ ਹੈ ਕਿ 26 ਤੋਂ 28 ਸਤੰਬਰ ਤੱਕ ਚੱਲਣ ਵਾਲਾ ਇਹ ਮੇਲਾ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ। ਮੇਲੇ ਵਿੱਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਹੁਨਰਮੰਦ ਮਹਿਲਾਵਾਂ ਵੱਲੋਂ ਤਿਆਰ ਕੀਤੇ ਹੱਥ ਨਾਲ ਬਣੇ ਉਤਪਾਦ, ਹਸਤਕਲਾ, ਕੱਪੜੇ, ਸਜਾਵਟੀ ਸਮਾਨ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਘਰੇਲੂ ਉਤਪਾਦ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ ਅਤੇ ਵਿਕਰੀ ਲਈ ਉਪਲਬਧ ਹਨ। ਵਧੀਕ ਡਿਪਟੀ ਕਮਿਸ਼ਨਰ  ਪੱਲਵੀ ਮਿਸ਼ਰਾ ਨੇ ਦੱਸਿਆ ਕਿ ਮੇਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ, ਬ੍ਰਾਂਡਿੰਗ ਅਤੇ ਨਵੇਂ ਗਾਹਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮੌਕਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਦੀਆਂ ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਸ਼ਾਮ 5 ਵਜੇ ਮੰਡੇਰ ਬ੍ਰਦਰਜ਼ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਮੇਲੇ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਪਰਿਵਾਰਾਂ ਅਤੇ ਬੱਚਿਆਂ ਲਈ ਝੂਲੇ, ਮਨੋਰੰਜਨ ਦੀਆਂ ਗਤੀਵਿਧੀਆਂ ਅਤੇ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਮੇਲੇ ਦਾ ਵਿਸ਼ੇਸ਼ ਆਕਰਸ਼ਣ ਹਨ। ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਮੇਲੇ ਵਿੱਚ ਪਹੁੰਚ ਕੇ ਮਹਿਲਾ ਉੱਦਮੀਆਂ ਦੇ ਹੁਨਰ ਅਤੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਨੰਦ ਮਾਣਨ। ਇਸ ਮੌਕੇ ਚੇਅਰਮੈਨ ਸਰਬਜੀਤ ਸਿੰਘ ਬੱਲ, ਬੀਡੀਪੀਓ  ਪ੍ਰਗਟ ਸਿੰਘ, ਡਾਕਟਰ ਗੁਰਵਿੰਦਰ ਸਿੰਘ, ਚੇਅਰਮੈਨ ਗੁਰਬਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।