ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸਾਫ ਹਵਾ ਅਤੇ ਸਿਹਤਮੰਦ ਪੰਜਾਬ ਲਈ ਪਰਾਲੀ ਨਾ ਸਾੜੀਏ:- ਡਿਪਟੀ ਕਮਿਸ਼ਨਰ


ਨਵਾਂਸ਼ਹਿਰ, 23 ਸਤੰਬਰ - ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਰਹਿਨੁਮਾਈ ਹੇਠ ਮੁਹਿੰਮ ਕਾਫੀ ਤੇਜ਼ੀ ਨਾਲ ਚੱਲ ਰਹੀ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨਵੀਂ ਦਿੱਲੀ ਅਤੇ ਮਾਨਯੋਗ ਨੈਸ਼ਨਲ ਗਰੀਨ ਟਰਬਿਊਨਲ, ਨਵੀਂ ਦਿੱਲੀ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਗੰਭੀਰ ਨੋੋਟਿਸ ਲਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵੱਖ-ਵੱਖ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 165 ਤੋਂ ਵੱਧ ਬੇਲਰ ਮਸ਼ੀਨਾਂ ਤੇ ਸਬਸੀਡੀ ਮੁਹਈਆ ਕਰਵਾਈਆਂ ਗਈਆਂ ਹਨ। ਚਾਲੂ ਸਾਲ 2026-27 ਦੌਰਾਨ ਜਿਲ੍ਹੇ ਨੂੰ ਉਪਲਬਧ ਟੀਚੇ ਅਨੁਸਾਰ ਮਸ਼ੀਨਾਂ ਖਰੀਦਣ ਲਈ ਸੈਂਕਸ਼ਨ ਪੱਤਰ ਕਿਸਾਨਾਂ ਨੂੰ ਜਾਰੀ ਕਰ ਦਿੱਤੇ ਗਏ ਹਨ, ਜਿਸ ਤਹਿਤ ਜਿਲ੍ਹੇ ਵਿੱਚ ਤਕਰੀਬਨ 320 ਤੋਂ ਵੱਧ ਮਸ਼ੀਨਾਂ ਪਰਾਲੀ ਦੀ ਸਾਂਭ ਸੰਭਾਲ ਲਈ ਸਬਸੀਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਸ ਦੇ ਨਾਲ ਹੀ ਜਮੀਨ ਦਾ ਵੀ ਬੰਜਰ ਬਣਨ ਦਾ ਖਦਸ਼ਾ ਬਣਿਆ ਰਹਿੰਦਾ ਹੈ।ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪਰਾਲੀ ਦੇ ਹਾਨੀਕਾਰਕ ਧੂਏ ਦੀ ਚਪੇਟ ਵਿੱਚ ਨਵਜੰਮੇ ਬੱਚੇ ਅਤੇ ਬਜ਼ੁਰਗਾਂ ਸਮੇਤ ਸਾਹ ਦੀ ਬਿਮਾਰੀ ਵਾਲੇ ਸਾਰੇ ਮਰੀਜ਼ ਆ ਜਾਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਕਾਫੀ ਗੰਭੀਰ ਸਮੱਸਿਆ ਆ ਰਹੀ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦੀ ਸਾਂਭ ਸੰਭਾਲ ਕਰੇ ਤਾਂ ਜੋ ਕਿ ਆਪਣੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। 

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਨੇ ਦੱਸਿਆ ਕਿ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕਿਸਾਨ ਸਿਖਲਾਈ ਕੈਂਪਾਂ, ਵੈਨ ਕੈਂਪੇਨ, ਵਾਲ ਪੇਂਟਿੰਗਾਂ ਅਤੇ ਸਕੂਲ ਮੁਕਾਬਲੇ ਆਦਿ ਦੇ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਿਲੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਵਾਧੂ ਮਸ਼ੀਨਰੀ ਉਪਲਬਧ ਹੈ ਅਤੇ ਇਸ ਮਸ਼ੀਨਰੀ ਦੇ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬੜੇ ਹੀ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਸਾਰੇ ਕਿਸਾਨ ਜਿਨ੍ਹਾਂ ਕੋਲ ਮਸ਼ੀਨਾਂ ਉਪਲਬਧ ਹਨ ਉਹ ਆਪਣੀ ਮਸ਼ੀਨਾਂ ਦਾ ਪੂਰਾ ਇਸਤੇਮਾਲ ਕਰਨ ਅਤੇ ਜਿਹੜੇ ਕਿਸਾਨਾਂ ਕੋਲ ਮਸ਼ੀਨਾਂ ਉਪਲਬਧ ਨਹੀਂ ਹਨ ਉਹ ਆਪਣੇ ਪਿੰਡ ਦੀ ਸਹਿਕਾਰੀ ਸਭਾ ਜਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਮਸ਼ੀਨਰੀ ਕਿਰਾਏ ਤੇ ਲੈ ਸਕਦੇ ਹਨ। ਇਸ ਮੀਟਿੰਗ ਵਿੱਚ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਹਾਜਰ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।