ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮੰਤਰੀ ਮੋਹਿੰਦਰ ਭਗਤ ਨੇ ਵਰਿੰਦਾਵਨ ਧਾਮ ਲਈ ਇਕ ਹੋਰ ਬੱਸ ਕੀਤੀ ਰਵਾਨਾ

ਜਲੰਧਰ 24 ਸਤੰਬਰ - ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਇਕ ਹੋਰ ਬੱਸ ਰਵਾਨਾ ਕੀਤੀ ਗਈ।  ਇਸ ਮੌਕੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁੱਖ ਮੰਤਰੀ, ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਕ ਨਿਵੇਕਲੀ ਤੇ ਵਿਲੱਖਣ ਪਹਿਲਕਦਮੀ ਹੈ, ਜੋ ਲੋਕਾਂ ਦੇ ਆਪਣੇ ਸਕੇ-ਸਬੰਧੀਆਂ ਨਾਲ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਸੱਚ ਕਰਨ ਵਿੱਚ ਮਦਦ ਕਰ ਰਹੀ ਹੈ।  ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਜਿਨਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ, ਖਾਟੂ ਸ਼ਿਆਮ ਅਤੇ ਵਰਿੰਦਾਵਨ ਆਦਿ ਸ਼ਾਮਿਲ ਹਨ, ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਦੱਸਿਆ ਕਿ ‘ਸਾਡੀ ਸਰਕਾਰ ਸਾਰਾ ਖ਼ਰਚਾ ਕਰ ਰਹੀ ਹੈ ਤਾਂ ਜੋ ਬਜ਼ੁਰਗ ਬਿਨਾਂ ਕਿਸੇ ਪਰੇਸ਼ਾਨੀ ਦੇ ਧਾਰਮਿਕ ਯਾਤਰਾ ਕਰ ਸਕਣ।’

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।