ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸਟੇਟ ਪੱਧਰੀ ਹੈਂਡਬਾਲ ਖੇਡਾਂ ’ਚ ਪਟਿਆਲਾ ਦੀ ਟੀਮ ਨੇ ਜਿੱਤਿਆ ਸੋਨ ਤਮਗਾ

ਪਟਿਆਲਾ, 26 ਸਤੰਬਰ (ਪਤਰਪ੍ਰੇਰਕ) - ਸਟੇਟ ਪੱਧਰੀ ਖੇਡਾਂ ਵਿੱਚ ਜ਼ਿਲ੍ਹਾ ਪਟਿਆਲਾ ਦੀ ਹੈਂਡਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੂੰ ਹਰਾ ਕੇ ਸੋਨ ਤਮਗਾ ਆਪਣੇ ਨਾਮ ਕਰ ਲਿਆ। ਪਟਿਆਲਾ ਦੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਫਾਈਨਲ ਮੁਕਾਬਲੇ ਵਿੱਚ ਦੋਵਾਂ ਟੀਮਾਂ ਵਿਚਕਾਰ ਸਖ਼ਤ ਟੱਕਰ ਦੇਖਣ ਨੂੰ ਮਿਲੀ। ਪਟਿਆਲਾ ਦੇ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ’ਤੇ ਦਬਾਅ ਬਣਾਈ ਰੱਖਿਆ ਅਤੇ ਆਖ਼ਰਕਾਰ ਜਿੱਤ ਦਰਜ ਕਰਕੇ ਸੋਨ ਤਮਗਾ ਹਾਸਲ ਕੀਤਾ। ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਕੋਚ ਇੰਦਰਜੀਤ ਸਿੰਘ, ਕੋਚ ਲਤੀਫ਼ ਮੁਹੰਮਦ, ਕੋਚ ਅਮਨਦੀਪ ਸਿੰਘ ਅਤੇ ਕੋਚ ਹਰਪ੍ਰੀਤ ਸਿੰਘ ‘ਪ੍ਰਿੰਸ’ ਦੀ ਸਖ਼ਤ ਮਿਹਨਤ, ਸੁਚੱਜੀ ਕੋਚਿੰਗ ਅਤੇ ਖਿਡਾਰੀਆਂ ਦੀ ਲਗਨ ਨੂੰ ਜਾਂਦਾ ਹੈ। ਕੋਚਾਂ ਵੱਲੋਂ ਖਿਡਾਰੀਆਂ ਨੂੰ ਲਗਾਤਾਰ ਅਭਿਆਸ ਕਰਵਾਉਣ ਦੇ ਨਾਲ-ਨਾਲ ਖੇਡ ਦੀਆਂ ਬਾਰੀਕੀਆਂ ਬਾਰੇ ਸਿਖਲਾਈ ਦਿੱਤੀ ਗਈ। ਪਟਿਆਲਾ ਦੀ ਟੀਮ ਦੀ ਇਸ ਜਿੱਤ ਨਾਲ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਖਿਡਾਰੀਆਂ ਅਤੇ ਕੋਚਿੰਗ ਟੀਮ ਨੂੰ ਇਸ ਉਪਲਬਧੀ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।