ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਿੰਡ ਬੰਡਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤੀ ਮੁਲਾਕਾਤ

‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਅਤੇ ਸਿਹਤ ਬੀਮਾ ਯੋਜਨਾ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 27 ਸਤੰਬਰ - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਅਤੇ ਇਨ੍ਹਾਂ ਦੇ ਫਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮਕਸਦ ਆਮ ਲੋਕਾਂ ਨੂੰ ਆਰਥਿਕ ਰਾਹਤ ਪ੍ਰਦਾਨ ਕਰਨਾ ਅਤੇ ਹਰ ਯੋਗ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਆਮ ਪਰਿਵਾਰਾਂ ਦੇ ਖਰਚਿਆਂ ਵਿੱਚ ਬੱਚਤ ਹੋ ਰਹੀ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲ ਰਹੀ ਹੈ। ਇਨ੍ਹਾਂ ਯੋਜਨਾਵਾਂ ਰਾਹੀਂ ਬਚਣ ਵਾਲੀ ਰਕਮ ਲੋਕ ਆਪਣੇ ਬੱਚਿਆਂ ਦੀ ਪੜ੍ਹਾਈ, ਪਰਿਵਾਰ ਦੀਆਂ ਸਿਹਤ ਸਬੰਧੀ ਲੋੜਾਂ ਅਤੇ ਹੋਰ ਜ਼ਰੂਰੀ ਕੰਮਾਂ ’ਤੇ ਖਰਚ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਨ੍ਹਾਂ ਸਹੂਲਤਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਨਾਲ ਲੋਕਾਂ ਨੂੰ ਆਪਣੀਆਂ ਹੱਕੀ ਸਹੂਲਤਾਂ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਆਸਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ, ਆਰਥਿਕ ਖੁਸ਼ਹਾਲੀ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣਗੀਆਂ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।