ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਮਨੀਸ਼ ਸਿਸੋਦੀਆ ਨਾਲ ਵਿਧਾਇਕ ਸਵਨਾ ਨੇ ਕੀਤੀ ਮੁਲਾਕਾਤ


​ਫਾਜ਼ਿਲਕਾ, 27 ਸਤੰਬਰ - ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹਲਕੇ ਵਿੱਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਵਿਧਾਇਕ ਸਵਨਾ ਨੇ ਫਾਜ਼ਿਲਕਾ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੇ ਨਾਲ-ਨਾਲ ਬਾਰਡਰ ਇਲਾਕੇ ਦੇ ਕਿਸਾਨਾਂ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਨ ਦੇ ਅਹਿਮ ਮੁੱਦੇ ਨੂੰ ਵਿਸ਼ੇਸ਼ ਤੌਰ 'ਤੇ ਉਠਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਜਲਦੀ ਕਿਸਾਨਾਂ ਦੀ ਇਹ ਮੰਗ ਪੂਰੀ ਕੀਤੀ ਜਾ ਰਹੀ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੌਰਾਨ ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਦੀ ਭਲਾਈ ਅਤੇ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਬਾਰਡਰ ਇਲਾਕੇ ਵਿੱਚ ਖੇਤੀਬਾੜੀ ਨੂੰ ਪ੍ਰਫੁੱਲਤ ਕਰਨ ਲਈ ਸਿੰਜਾਈ ਲਈ ਨਹਿਰੀ ਪਾਣੀ ਦੀ ਪਹੁੰਚ ਨੂੰ ਬਿਹਤਰ ਬਣਾਉਣ, ਖਰਾਬ ਹੋਏ ਖੇਤੀਬਾੜੀ ਰਸਤਿਆਂ ਅਤੇ ਕੰਢਿਆਂ ਦੀ ਮੁਰੰਮਤ ਕਰਨ, ਅਤੇ ਬਿਜਲੀ ਸਪਲਾਈ ਨੂੰ ਸੁਧਾਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਤਾਂ ਜੋ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ​ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਲੋਕ ਹਿੱਤ ਵਿੱਚ ਕੀਤੇ ਗਏ ਇਤਿਹਾਸਕ ਕੰਮਾਂ ਅਤੇ ਪ੍ਰਾਪਤੀਆਂ 'ਤੇ ਵੀ ਚਰਚਾ ਕੀਤੀ। ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿੱਚ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਦਿਆਂ 'ਆਮ ਆਦਮੀ ਕਲੀਨਿਕ' ਅਤੇ 'ਸਕੂਲ ਆਫ਼ ਐਮੀਨੈਂਸ' ਬਣਾਏ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦਿਆਂ ਸਖ਼ਤ ਕਦਮ ਚੁੱਕੇ ਗਏ ਹਨ। ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।