ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ - ਵਿਧਾਇਕ ਸਰਵਨ ਸਿੰਘ ਧੁੰਨ

25 ਸਤੰਬਰ ਤੋਂ ਹਰੇਕ ਪਿੰਡ ਤੇ ਵਾਰਡ 'ਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਟੀਮਾਂ


ਖੇਮਕਰਨ (ਤਰਨਤਾਰਨ), 23 ਸਤੰਬਰ - ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਖੇਮਕਰਨ ਦੇ ਵਾਰਡ ਅਤੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਹੁਣ ਫੈਸਲਾਕੁੰਨ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਇਸ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ। 

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 551 ਦਿਨਾਂ ਦੌਰਾਨ 77 ਹਜ਼ਾਰ ਦੇ ਕਰੀਬ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਅੰਤਿਮ ਪੜਾਅ ਵਿੱਚ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਹਰੇਕ ਪਿੰਡ ਤੇ ਵਾਰਡ 'ਚ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ 25 ਸਤੰਬਰ ਤੋਂ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਐਕਟਿੰਗ ਪ੍ਰਧਾਨ ਤੇ ਕਨਵੀਨਰ ਲੋਕਾਂ ਨੂੰ ਮਿਲਣਗੇ ਅਤੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ਵਿੱਚ ਹੋਈ ਪ੍ਰਗਤੀ ਬਾਰੇ ਚਰਚਾ ਕਰਨਗੇ।   ਉਨ੍ਹਾਂ ਵਾਰਡਾਂ ਅਤੇ ਪਿੰਡਾਂ ’ਚ ਬਣੀਆਂ ਕਮੇਟੀਆਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ’ਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ । ਇਸ ਦੌਰਾਨ ਹੋਰਨਾਂ ਵੱਖ-ਵੱਖ ਬੁਲਾਰਿਆਂ ਨੇ ਵੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ।  ਇਸ ਮੌਕੇ ਐਸ.ਡੀ.ਐਮ ਭਿੱਖੀਵਿੰਡ ਜਗਦੀਪ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ  ਵਾਈਸ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋ, ਅਸੰਬਲੀ ਕੋਆਰਡੀਨੇਟਰ ਜੋਗਿੰਦਰ ਸਿੰਘ ਸੰਧੂ ਅਤੇ ਸਮੂਹ ਬਲਾਕ ਕੋਆਰਡੀਨੇਟਰਾਂ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ, ਪਿੰਡਾਂ ਅਤੇ ਵਾਰਡਾਂ ਦੇ ਕਨਵੀਨਰ, ਸਰਪੰਚ, ਕੌਂਸਲਰ, ਐਕਟਿੰਗ ਪ੍ਰਧਾਨ ਅਤੇ ਹੋਰ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।