ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਗਹਿਰੀ ਮੰਡੀ ਤੋਂ ਤੀਰਥ ਯਾਤਰਾ ’ਤੇ ਰਵਾਨਾ ਹੋਈ ਸੰਗਤ, ਈ.ਟੀ.ਓ. ਨੇ ਦਿਖਾਈ ਹਰੀ ਝੰਡੀ

ਅੰਮ੍ਰਿਤਸਰ, 29 ਸਤੰਬਰ (ਸਟਾਫ਼ ਰਿਪੋਟਰ) - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲ ਰਹੀ ਹੈ ਅਤੇ ਲੋਕ ਇਸ ਉਪਰਾਲੇ ਲਈ ਪੰਜਾਬ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 5 ਲੱਖ ਤੋਂ ਵੱਧ ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਲਈ ਮੈਡੀਕਲ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਦੇ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਪਿੰਡ ਗਹਿਰੀ ਮੰਡੀ ਦੀ ਸੰਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਨਾਲ ਸ਼ਰਧਾਲੂਆਂ ਨੂੰ ਕਾਫ਼ੀ ਸਹੂਲਤ ਮਿਲ ਰਹੀ ਹੈ। 

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।