ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਭਾਜਪਾ ਪੰਜਾਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ‘ਆਪ’ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ - ਬਲਤੇਜ ਪੰਨੂ

ਬਲਤੇਜ ਪੰਨੂ

ਚੰਡੀਗੜ੍ਹ, 2 ਸਤੰਬਰ - ਆਮ ਆਦਮੀ ਪਾਰਟੀ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਸੰਭਾਵਨਾ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ‘ਆਪ’ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਅਤੇ ਸੱਚਾਈ ਤੋਂ ਜਾਣੂ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਮੌਕਾ ਦੇਣ ਦਾ ਮਨ ਬਣਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਕਾਰਨ ਭਾਜਪਾ ਵੱਲੋਂ ਵੱਖ-ਵੱਖ ਹੱਥਕੰਡੇ ਵਰਤ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਕਾਰਵਾਈ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕੀਤੇ। ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤੀ ਨਾਲ ਜਾਰੀ ਰੱਖ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਵਿੱਚ 3100 ਖੇਡ ਸਟੇਡੀਅਮ ਬਣਾਉਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ.) ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।