ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ

ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨ


ਸ਼ਹੀਦ ਭਗਤ ਸਿੰਘ ਨਗਰ, 22 ਸਤੰਬਰ -  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 23 ਸਤੰਬਰ ਤੋਂ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਵਿੱਚ ਪਹਿਲਾ ਡਰੋਨ ਸ਼ੋਅ 23 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਕਾਲਜ, ਨਵਾਂਸ਼ਹਿਰ ਦੇ ਗਰਾਊਂਡ ਵਿੱਚ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਅਨੋਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਸੰਗਤ ਦੇ ਬੈਠਣ ਲਈ ਢੁਕਵੀਂ ਵਿਵਸਥਾ ਕੀਤੀ ਜਾਵੇਗੀ। ਸਮਾਗਮ ਦੀ ਸ਼ੁਰੂਆਤ ਰਾਗੀ ਜੱਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਨਾਲ ਹੋਵੇਗੀ। ਪ੍ਰੋਗਰਾਮ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ, ਜਦਕਿ ਡਰੋਨ ਸ਼ੋਅ ਸ਼ਾਮ 7:45 ਵਜੇ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਤੋਂ ਬਾਅਦ 24 ਸਤੰਬਰ ਨੂੰ ਬੰਗਾ ਅਤੇ 25 ਸਤੰਬਰ ਨੂੰ ਬਲਾਚੌਰ ਵਿੱਚ ਵੀ ਡਰੋਨ ਸ਼ੋਅ ਕਰਵਾਏ ਜਾਣਗੇ। ਇਨ੍ਹਾਂ ਆਯੋਜਨਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਮਾਨਵਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਤਕਨੀਕ ਰਾਹੀਂ ਜਨ-ਜਨ ਤੱਕ ਪਹੁੰਚਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ 92 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡਦੇ ਹੋਏ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ਾਂ ਰਾਹੀਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਦੀ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਕਾਲਜ ਗਰਾਊਂਡ, ਨਵਾਂਸ਼ਹਿਰ, 24 ਸਤੰਬਰ ਨੂੰ ਸਿੱਖ ਨੈਸ਼ਨਲ ਕਾਲਜ ਗਰਾਊਂਡ, ਬੰਗਾ ਅਤੇ 25 ਸਤੰਬਰ ਨੂੰ ਬੀ.ਏ.ਵੀ. ਸਕੂਲ ਸਪੋਰਟਸ ਗਰਾਊਂਡ, ਬਲਾਚੌਰ ਵਿੱਚ ਇਹ ਪ੍ਰੋਗਰਾਮ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਸੰਗਤ ਨੂੰ ਇਨ੍ਹਾਂ ਵਿਸ਼ੇਸ਼ ਆਯੋਜਨਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਦਰਸ਼ਨ ਤੋਂ ਪ੍ਰੇਰਨਾ ਲੈਣ ਦਾ ਵਿਸ਼ੇਸ਼ ਮੌਕਾ ਹੈ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।