ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ


ਬਠਿੰਡ, 27 ਸਤੰਬਰ (ਬਿਓਰੋ)- ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਭਾਰਤੀਯ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਅਤੇ ਸਟਾਰ ਵਿਊ ਰਿਜ਼ੋਰਟ ਭਗਤਾ ਭਾਈਕਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ ਦੌਰਾਨ ਜਣ ਸੁਣਵਾਈ ਕੀਤੀ।ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੁਣਵਾਈ ਕੈਂਪ ਆਯੋਜਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਮੰਤਵ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਅਤੇ ਪੀੜਤਾਂ ਨੂੰ ਸਮੇਂ-ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮਨੁੱਖੀ ਅਧਿਕਾਰਾਂ ਸਬੰਧੀ ਕਮਿਸ਼ਨ ਦੇ ਦਫਤਰ ਸੈਕਟਰ-34 ਏ, ਬਿਲਡਿੰਗ ਨੰਬਰ 220, ਚੰਡੀਗੜ੍ਹ ਵਿਖੇ ਸੰਪਰਕ ਕਰ ਸਕਦਾ ਹੈ ਜਾਂ ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਭੇਜ ਸਕਦੇ ਹਨ।  ਉਹਨਾਂ ਰਾਮਪੁਰਾ ਸਕੂਲ ਵਿਖੇ ਯੁੱਧ ਨਸ਼ਿਆ ਵਿਰੁੱਧ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਾ ਨਸ਼ੇ ਕਰਨ ਅਤੇ ਨਾਲ ਹੀ ਹੋਰਨਾਂ ਨੂੰ ਵੀ ਨਸ਼ੇ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ। ਇਸੇ ਤਰ੍ਹਾਂ ਕਮਿਸ਼ਨ ਦੇ ਵਟਸਐੱਪ ਨੰਬਰ 9855475547 'ਤੇ ਸ਼ਿਕਾਇਤ ਕਰਤਾ ਆਪਣਾ ਬੇਨਤੀ ਪੱਤਰ, ਆਧਾਰ ਕਾਰਡ ਅਤੇ ਪੁਲਸ ਜਾਂ ਕਿਸੇ ਹੋਰ ਅਦਾਰੇ ਨੂੰ ਕੀਤੀ ਗਈ ਸ਼ਿਕਾਇਤ ਦੀ ਕਾਪੀ ਭੇਜ ਸਕਦੇ ਹਨ। ਕਮਿਸ਼ਨ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।  ਪਦਮਸ਼੍ਰੀ ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਮ 'ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਵੀ ਸੰਵੇਦਨਸ਼ੀਲ ਅਤੇ ਚੌਕਸ ਹੋਣ। ਇਸ ਦੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਜੀ.ਓਜ਼ ਦੀ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੀਆਂ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੀ ਉਲੰਘਣਾ ਹੋਣ 'ਤੇ ਬਿਨਾਂ ਕਿਸੇ ਡਰ ਦੇ ਕਮਿਸ਼ਨ ਨਾਲ ਸੰਪਰਕ ਕਰਨ। ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਬੈਠਕ ਕਰਕੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ 'ਤੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਉੱਪ ਮੰਡਲ ਮਜਿਸਟਰੇਟ ਰਾਮਪੁਰਾ ਸ. ਬਲਕਰਨ ਸਿੰਘ, ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪੰਕਜ ਕੁਮਾਰ, ਐੱਸ.ਪੀ. ਬਠਿੰਡਾ ਆਸਵੰਤ ਧਾਲੀਵਾਲ, ਨਗਰ ਪੰਚਾਇਤ ਭਗਤਾ ਭਾਈਕਾ ਦੇ ਪ੍ਰਧਾਨ ਜਗਸੀਰ ਸਿੰਘ, ਲਾਈਫਕੇਅਰ ਫਾਊਂਡੇਸ਼ਨ ਤੋ ਸਤੀਸ਼ ਕੁਮਾਰ ਅਤੇ ਉਹਨਾਂ ਦੀ ਟੀਮ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।