ਚੰਡੀਗੜ੍ਹ, 18 ਸਤੰਬਰ - ਬਟਾਲਾ ਦੇ ਘਸੀਟਪੁਰ ਇਲਾਕੇ ਵਿੱਚ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ’ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਿੱਟੂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਘਸੀਟਪੁਰ ਨੇੜੇ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਇੱਕ ਘਰ ਵਿੱਚ ਦਾਖ਼ਲ ਹੋ ਕੇ ਪਨਾਹ ਲਈ। ਬਿੱਟੂ ਦੇ ਦਾਅਵੇ ਮੁਤਾਬਕ ਹਮਲੇ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਉਨ੍ਹਾਂ ਵੱਲੋਂ ਆਪਣੇ ਮੋਬਾਇਲ ’ਤੇ ਕੁਝ ਸਬੂਤ ਦਿਖਾਉਂਦਿਆਂ ਇਸ ਘਟਨਾ ਪਿੱਛੇ ਜੋਬਨ ਰੰਧਾਵਾ ਅਤੇ ਸ਼ੈਰੀ ਕਲਸੀ ’ਤੇ ਦੋਸ਼ ਲਗਾਏ ਗਏ ਹਨ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਹਥਿਆਰਾਂ ਦੀ ਵਰਤੋਂ ਕੀਤੀ ਗਈ। ਉਨ੍ਹਾਂ ਵੱਲੋਂ ਘਟਨਾ ਨਾਲ ਸਬੰਧਤ ਜਾਣਕਾਰੀ ਅਤੇ ਕਥਿਤ ਸਬੂਤ ਮੀਡੀਆ ਨਾਲ ਸਾਂਝੇ ਕੀਤੇ ਗਏ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਹਮਲੇ ਦੇ ਦੋਸ਼ਾਂ ਅਤੇ ਇਸ ਵਿੱਚ ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਭੂਮਿਕਾ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।


0 Comments