ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਹਲਕਾ ਪਾਇਲ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਤਰਜੀਹ - ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

ਪਾਇਲ(ਲੁਧਿਆਣਾ), 27 ਸਤੰਬਰ - ਹਲਕਾ ਪਾਇਲ ਦੇ ਵਿਧਾਇਕ  ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਰੌਲ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ, ਗਲੀਆਂ-ਨਾਲੀਆਂ ਅਤੇ ਬਰਮਾਂ ’ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪਿੰਡਾਂ ਦੀਆਂ ਗਲੀਆਂ-ਨਾਲੀਆਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਟਰਲਾਕ ਟਾਈਲਾਂ ਲੱਗਣ ਨਾਲ ਪਿੰਡ ਦੀਆਂ ਗਲੀਆਂ ਅਤੇ ਬਰਮਾਂ ਦੀ ਹਾਲਤ ਵਿੱਚ ਸੁਧਾਰ ਆਵੇਗਾ ਅਤੇ ਆਵਾਜਾਈ ਦੇ ਨਾਲ-ਨਾਲ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਵੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈ ਰਾਸ਼ੀ ਨੂੰ ਲੋਕਾਂ ਦੀਆਂ ਲੋੜਾਂ ਅਨੁਸਾਰ ਵਰਤਿਆ ਜਾ ਰਿਹਾ ਹੈ ਅਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਦੀ ਪਛਾਣ ਕਰਕੇ ਪੜਾਅਵਾਰ ਢੰਗ ਨਾਲ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਮੁਕੰਮਲ ਹੋਏ ਵਿਕਾਸ ਕਾਰਜਾਂ ਲਈ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨਾਲ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇ ਪੱਧਰ ’ਤੇ ਹੋਰ ਸੁਵਿਧਾ ਮਿਲੇਗੀ। ਵਿਧਾਇਕ ਨੇ ਭਰੋਸਾ ਦਿੱਤਾ ਕਿ ਹਲਕਾ ਪਾਇਲ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦੇ ਕੇ ਮੁਕੰਮਲ ਕਰਵਾਇਆ ਜਾਵੇਗਾ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।