ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਪਿੰਡ ਖੁਸਰੋਪੁਰ 'ਚ 'ਮੇਰੀ ਰਸੋਈ ਯੋਜਨਾ' ਤਹਿਤ ਵੰਡੀਆਂ ਰਾਸ਼ਨ ਕਿੱਟਾਂ


ਸਮਾਣਾ (ਪਟਿਆਲਾ) 27 ਸੰਤਬਰ - ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਵੱਲੋਂ ਮਾਨ ਸਰਕਾਰ ਦੁਆਰਾ ਸ਼ੁਰੂ ਕੀਤੀ ‘ਮੇਰੀ ਰਸੋਈ ਯੋਜਨਾ' ਤਹਿਤ ਹਲਕਾ ਸਮਾਣਾ ਦੇ ਪਿੰਡ ਖੁਸਰੋਪੁਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।  ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ ਯੋਜਨਾ' ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਤੱਕ ਰਸੋਈ ਦੀਆਂ ਜ਼ਰੂਰੀ ਵਸਤਾਂ ਪਹੁੰਚਾ ਕੇ ਉਨ੍ਹਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਰਾਹਤ ਪ੍ਰਦਾਨ ਕਰਨਾ ਹੈ। 
ਸ. ਰੱਖੜਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ 'ਚ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਹਿੱਤ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜੋ ਆਉਣ ਵਾਲੇ ਸਮੇਂ ਦੌਰਾਨ ਵੀ ਜਾਰੀ ਰਹਿਣਗੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸਥਾਨਕ ਵਾਸੀਆਂ ਨੂੰ ਆਪਸੀ ਲੜਾਈ-ਝਗੜੇ ਛੱਡ ਕੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ ਤਾਂ ਜੋ ਪਿੰਡ ਦਾ ਸਰਬਪੱਖੀ ਵਿਕਾਸ ਹੋ ਸਕੇ ਅਤੇ ਨੌਜਵਾਨ ਚੰਗੀ ਪੜ੍ਹਾਈ ਕਰ ਕੇ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਿੰਡ ਪੱਧਰ ਦੀਆਂ ਲੋੜਾਂ ਮੁਤਾਬਿਕ ਜੋ ਵੀ ਵਿਕਾਸ ਕਾਰਜ ਹੋਣ ਵਾਲੇ ਹਨ ਉਨ੍ਹਾਂ ਦੀ ਸ਼ੁਰੂਆਤ ਵੀ ਬੜੀ ਜਲਦੀ ਕਰਵਾ ਦਿੱਤੀ ਜਾਵੇਗੀ। ਇਸ ਸਮੇਂ ਲਾਭਪਾਤਰੀ ਪਰਿਵਾਰਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ।
ਇਸ ਮੌਕੇ ਚੇਅਰਮੈਨ ਮਨਿੰਦਰ ਸਿੰਘ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਸਾਬਕਾ ਚੇਅਰਮੈਨ ਭੁਪਿੰਦਰ ਡਕਾਲਾ, ਸਰਪੰਚ ਹਰਕਿੰਦਰ ਸਿੰਘ ਡਕਾਲਾ, ਸਰਪੰਚ ਸੰਦੀਪ ਸਿੰਘ ਝੰਡੀ, ਸਰਪੰਚ ਜਰਨੈਲ ਸਿੰਘ ਖੁਸਰੋਪੁਰ, ਸਾਬਕਾ ਸਰਪੰਚ ਸਤਬੀਰ ਇੰਦਰ ਸਿੰਘ ਪੌਂਪੀ ਅਤੇ 'ਆਪ' ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।