ਪਠਾਨਕੋਟ, 18 ਸਤੰਬਰ - ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਮਾਧੋਪੁਰ ਸਥਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਏਕਤਾ ਸਥਲ ਤੋਂ ਕੀਤੀ ਗਈ। ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕੀਤੀ।ਯਾਤਰਾ ਦੀ ਸ਼ੁਰੂਆਤ ਤੋਂ ਪਹਿਲਾਂ ਨਿਤਿਨ ਨਬੀਨ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਮਨ ਕੀਤਾ। ਇਸ ਉਪਰੰਤ ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਭਾਜਪਾ ਵੱਲੋਂ ਇਹ ਯਾਤਰਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਲਿਜਾਈ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਦੇਣ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਜਾਵੇਗੀ। ਭਾਜਪਾ ਅਨੁਸਾਰ, ਇਸ ਯਾਤਰਾ ਦਾ ਸਮਾਪਨ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤਾ ਜਾਵੇਗਾ।

0 Comments