ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਹਲਕਾ ਸਮਾਣਾ ’ਚ ‘ਆਪ’ ਨੇ ਡੋਰ-ਟੂ-ਡੋਰ ਮੁਹਿੰਮ ਲਈ ਕੱਸਿਆ ਕਮਰਕੱਸਾ

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ

ਸਮਾਣਾ, 21 ਸਤੰਬਰ (ਪੱਤਰਪ੍ਰੇਰਕ) - ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਡੋਰ-ਟੂ-ਡੋਰ’ ਮੁਹਿੰਮ ਨੂੰ ਹਲਕਾ ਸਮਾਣਾ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਵੈਡਿੰਗ ਪੁਆਇੰਟ ਪੈਲੇਸ ਸਮਾਣਾ ਵਿਖੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਬਲਾਕ ਪ੍ਰਧਾਨਾਂ, ਵੱਖ-ਵੱਖ ਵਿੰਗਾਂ ਦੇ ਇੰਚਾਰਜਾਂ, ਸੰਗਠਨ ਅਹੁਦੇਦਾਰਾਂ ਅਤੇ ਮੋਹਤਬਰ ਆਗੂਆਂ ਨੇ ਸ਼ਮੂਲੀਅਤ ਕੀਤੀ। ਸੁਰਜੀਤ ਸਿੰਘ ਰੱਖੜਾ ਨੇ ਵਰਕਰਾਂ ਨੂੰ ਮੁਹਿੰਮ ਤਹਿਤ ਘਰ-ਘਰ ਜਾ ਕੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਹਿੱਤ ਵਿੱਚ ਲਏ ਫ਼ੈਸਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਂਦਿਆਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਹਰ ਅਹੁਦੇਦਾਰ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਡੋਰ-ਟੂ-ਡੋਰ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ।


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।