ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਅਹਿਮ ਫੈਸਲਾ

2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ

ਅੰਮ੍ਰਿਤਸਰ, 25 ਸਤੰਬਰ (ਸਟਾਫ਼ ਰਿਪੋਟਰ) — ਇੰਜ: ਸੁਰਿੰਦਰ ਕੁਮਾਰ ਬੈਂਸ , ਵੰਡ ਬਾਰਡਰ ਜੋਨ ਅੰਮ੍ਰਿਤਸਰ, ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੈਨਸ਼ਨ ਪੈਕੇਜ ਵਿੱਚ ਲੋੜੀਂਦਾ ਰਿਕਾਰਡ ਅਪਡੇਟ ਕਰਨ ਸਬੰਧੀ ਸਮੂਹ ਡੀ.ਡੀ.ਓਜ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਪੀ.ਐੱਸ.ਈ.ਬੀ. ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦਰਮਿਆਨ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਸੀ ਕਿ ਪੈਨਸ਼ਨ ਪੈਕੇਜ ਵਿੱਚ ਕੁਝ ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ ਕੁਝ ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਰਜ ਨਾ ਹੋਣ ਕਾਰਨ ਬੁਢਾਪਾ ਭੱਤਾ ਅਤੇ ਐਲ.ਟੀ.ਸੀ. ਵਰਗੇ ਬਣਦੇ ਲਾਭਾਂ ਦੀ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ। ਪੜਤਾਲ ਕਰਨ ਤੇ ਸਾਹਮਣੇ ਆਇਆ ਕਿ 2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਡਾਟਾ ਅਪਡੇਟ ਨਹੀਂ ਹੈ। ਇਸ ਕਾਰਨ ਕੁਝ ਯੋਗ ਪੈਨਸ਼ਨਰਾਂ ਨੂੰ LTC ਅਤੇ ਬੁਢਾਪਾ ਭੱਤੇ ਸਮੇਤ ਹੋਰ ਬਣਦੇ ਲਾਭ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਆ ਰਹੀ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੀ.ਐੱਸ.ਪੀ.ਸੀ.ਐੱਲ. ਦੇ ਸੀਐੱਮਡੀ ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਵੱਲੋਂ ਸਮੂਹ ਸਬੰਧਤ ਡੀ.ਡੀ.ਓਜ਼ ਨੂੰ ਉਕਤ ਕਾਰਵਾਈ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭਾਂ ਦੀ ਅਦਾਇਗੀ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾ ਸਕੇ। ਜਿਸ ਸੰਬੰਧੀ ਮਿਤੀ 23 ਸਤੰਬਰ 2026 ਨੂੰ PSPCL ਵਲੋਂ ਪੱਤਰ ਜਾਰੀ ਕਰਕੇ ਸਮੂਹ ਡੀ.ਡੀ.ਓਜ਼  ਨੂੰ ਹਦਾਇਤ ਕੀਤੀ ਹੈ ਕਿ ਪੈਨਸ਼ਨਰਾਂ ਦੇ ਰਿਕਾਰਡ ਦੀ ਤੁਰੰਤ ਜਾਂਚ ਕੀਤੀ ਜਾਵੇ ।ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਰਿਕਾਰਡ ਵਿੱਚ ਡਾਟਾ ਤੁਰੰਤ ਅਪਡੇਟ ਕੀਤਾ ਜਾਵੇ ਅਤੇ ਜੇਕਰ ਕਿਸੇ ਪੈਨਸ਼ਨਰ ਦਾ ਕੋਈ ਦਸਤਾਵੇਜ਼ ਜਾਂ ਜਾਣਕਾਰੀ ਅਧੂਰੀ ਹੈ, ਤਾਂ ਦਫ਼ਤਰ ਵੱਲੋਂ ਖੁਦ ਸਬੰਧਤ ਪੈਨਸ਼ਨਰ ਨਾਲ ਸੰਪਰਕ ਕਰਕੇ ਕਮੀ ਨੂੰ ਪੂਰਾ ਕਰਵਾਇਆ ਜਾਵੇ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।