ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਆਬਕਾਰੀ ਵਿਭਾਗ ਵੱਲੋਂ ਕਪੂਰਥਲਾ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਚੈਕਿੰਗ ਮੁਹਿੰਮ ਤੇਜ਼

ਭੁਲੱਥ-ਭੋਗਪੁਰ ਅਤੇ ਭੁਲੱਥ-ਕਰਤਾਰਪੁਰ ਸੜਕਾਂ ’ਤੇ ਲਗਾਏ ਵਿਸ਼ੇਸ਼ ਚੈਕਿੰਗ ਨਾਕੇ

ਕਪੂਰਥਲਾ, 21 ਸਤੰਬਰ (ਖੇਤਰੀ ਪ੍ਰਤੀਨਿਧੀ) - ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ’ਤੇ ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹਾ ਕਪੂਰਥਲਾ ਵਿੱਚ ਨਾਜਾਇਜ਼ ਸ਼ਰਾਬ ਦੀ ਢੋਆ-ਢੁਆਈ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਭੁਲੱਥ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖਦਿਆਂ ਭੁਲੱਥ-ਭੋਗਪੁਰ ਅਤੇ ਭੁਲੱਥ-ਕਰਤਾਰਪੁਰ ਸੜਕਾਂ ’ਤੇ ਚੈਕਿੰਗ ਨਾਕੇ ਲਗਾਏ ਗਏ। ਇਨਫੋਰਸਮੈਂਟ ਟੀਮਾਂ ਵੱਲੋਂ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸ਼ੱਕੀ ਰੂਟਾਂ ’ਤੇ ਆਉਣ-ਜਾਣ ਵਾਲੇ ਵਾਹਨਾਂ ’ਤੇ ਸਖ਼ਤ ਨਜ਼ਰ ਰੱਖੀ ਗਈ।

ਇਹ ਮੁਹਿੰਮ ਏ.ਸੀ. (ਆਬਕਾਰੀ), ਕਪੂਰਥਲਾ ਰੇਂਜ ਅਤੇ ਆਬਕਾਰੀ ਅਫ਼ਸਰ, ਕਪੂਰਥਲਾ ਦੀ ਦੇਖ-ਰੇਖ ਹੇਠ ਫਗਵਾੜਾ ਸਰਕਲ ਦੇ ਆਬਕਾਰੀ ਇੰਸਪੈਕਟਰ ਜਤਿੰਦਰਪਾਲ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਵੱਲੋਂ ਆਬਕਾਰੀ ਪੁਲਿਸ ਦੇ ਸਹਿਯੋਗ ਨਾਲ ਚਲਾਈ ਗਈ ਵਿਭਾਗ ਵੱਲੋਂ ਫੀਲਡ ਸਟਾਫ਼ ਨੂੰ ਨਾਜਾਇਜ਼ ਸ਼ਰਾਬ ਦੀ ਢੋਆ-ਢੁਆਈ, ਕਬਜ਼ੇ ਜਾਂ ਵਿਕਰੀ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕਰਨ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਬਕਾਰੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਸੰਵੇਦਨਸ਼ੀਲ ਰੂਟਾਂ ਅਤੇ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖ ਕੇ ਨਾਜਾਇਜ਼ ਸ਼ਰਾਬ ਦੀ ਬਣਤ, ਢੋਆ-ਢੁਆਈ, ਕਬਜ਼ੇ ਅਤੇ ਵਿਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ।


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।