ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਦਾਅਵਿਆਂ ਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਲਈ ਰੋਲ ਆਬਜ਼ਰਵਰ ਵੱਲੋਂ ਵਿਸ਼ੇਸ਼ ਮੀਟਿੰਗ

 


ਫਤਹਿਗੜ੍ਹ ਸਾਹਿਬ, 21 ਸਤੰਬਰ - ਸਪੈਸ਼ਲ ਇੰਟੈਸਿਵ ਰਵੀਜ਼ਨ-2026 ਸਬੰਧੀ ਪ੍ਰਿੰਸੀਪਲ ਸੈਕਟਰੀ, ਡਿਫੈਂਸ ਸਰਵਸਿਜ਼ ਵੈਲਫੇਅਰ-ਕਮ-ਰੋਲ ਆਬਜ਼ਰਵਰ ਸ੍ਰੀ ਸੁਮੇਰ ਸਿੰਘ ਗੁਰਜ਼ਰ, ਆਈ.ਏ.ਐੱਸ. ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸਮੂਹ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ ਵੀ ਮੌਜੂਦ ਰਹੇ। ਰੋਲ ਆਬਜ਼ਰਵਰ ਸ੍ਰੀ ਸੁਮੇਰ ਸਿੰਘ ਗੁਰਜ਼ਰ ਨੇ ਸਪੈਸ਼ਲ ਇੰਟੈਸਿਵ ਰਵੀਜ਼ਨ-2026 ਤਹਿਤ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸਬੰਧਤ ਪ੍ਰਾਪਤ ਫਾਰਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਖਾਸ ਤੌਰ ’ਤੇ ਕਿਹਾ ਕਿ ਜਿਨ੍ਹਾਂ ਫਾਰਮਾਂ ਨਾਲ ਦਸਤਾਵੇਜ਼ ਅਧੂਰੇ ਹਨ, ਉਨ੍ਹਾਂ ਦੀ ਮੁੜ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਰੋਲ ਆਬਜ਼ਰਵਰ ਨੇ ਸਮੂਹ ਚੋਣ ਹਲਕਿਆਂ ਦੀਆਂ ਫੋਟੋ ਵਾਲੀਆਂ ਵੋਟਰ ਸੂਚੀਆਂ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਸੂਚੀਆਂ ਦੀ ਤਿਆਰੀ ਸਬੰਧੀ ਸੰਤੁਸ਼ਟੀ ਪ੍ਰਗਟਾਈ। 

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।