ਕਪੂਰਥਲਾ, 28 ਸਤੰਬਰ (ਅਸ਼ਮੀਤ ਸਿੰਘ ਵਿਰਕ)
ਭਾਜਪਾ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਸੋਮਵਾਰ ਸ਼ਾਮ ਕਰੀਬ 6 ਵਜੇ ਨਡਾਲਾ ਤੋਂ ਹੁੰਦੀ ਹੋਈ ਕਪੂਰਥਲਾ ਸ਼ਹਿਰ ਵਿੱਚ ਦਾਖ਼ਲ ਹੋਈ। ਯਾਤਰਾ ਦੇ ਕਪੂਰਥਲਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਇਸ ਵਿੱਚ ਸ਼ਮੂਲੀਅਤ ਕੀਤੀ ਗਈ। ਯਾਤਰਾ ਦੌਰਾਨ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਸਮੇਤ ਭਾਜਪਾ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਤੋਂ ਇਲਾਵਾ ਅੰਮ੍ਰਿਤਸਰ ਦਿਹਾਤੀ ਦੇ ਇੰਚਾਰਜ ਰਣਜੀਤ ਸਿੰਘ ਖੋਜੇਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਅਤੇ ਸੂਬਾਈ ਆਗੂ ਉਮੇਸ਼ ਸ਼ਾਰਦਾ ਸਮੇਤ ਹੋਰ ਆਗੂਆਂ ਨੇ ਵੀ ਯਾਤਰਾ ਵਿੱਚ ਸ਼ਮੂਲੀਅਤ ਕੀਤੀ। ਨਸ਼ਾ ਮੁਕਤੀ ਯਾਤਰਾ ਕਪੂਰਥਲਾ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਸਥਾਨਕ ਰਮਨੀਕ ਚੌਂਕ ਵਿਖੇ ਪਹੁੰਚੇਗੀ। ਇੱਥੇ ਭਾਜਪਾ ਵੱਲੋਂ ਨਸ਼ਾ ਮੁਕਤੀ ਦੇ ਮੁੱਦੇ ਨੂੰ ਲੈ ਕੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਪਾਰਟੀ ਆਗੂਆਂ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਇਸ ਸਮੱਸਿਆ ਨਾਲ ਨਜਿੱਠਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾਣਗੇ।

0 Comments