ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਕੈਨੇਡਾ ਵਿੱਚ ਪਰਵਾਸੀਆਂ ਦੇ ਹੱਕ ’ਚ ਰੋਸ ਪ੍ਰਦਰਸ਼ਨ, PR ਦਾ ਰਸਤਾ ਖੋਲ੍ਹਣ ਦੀ ਮੰਗ

ਟੋਰਾਂਟੋ 22 ਸਤੰਬਰ - ਕੈਨੇਡਾ ਦੀ ਸੰਸਦ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਐਤਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ਵਿੱਚ ਹਜ਼ਾਰਾਂ ਪਰਵਾਸੀਆਂ, ਕੌਮਾਂਤਰੀ ਵਿਦਿਆਰਥੀਆਂ, ਸ਼ਰਨਾਰਥੀਆਂ ਅਤੇ ਗੈਰ-ਦਸਤਾਵੇਜ਼ੀ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਕਾਰੀਆਂ ਨੇ ਕੈਨੇਡਾ ਵਿੱਚ ਰਹਿ ਰਹੇ ਪਰਵਾਸੀਆਂ ਲਈ ਪੱਕੀ ਰਿਹਾਇਸ਼ (PR) ਦਾ ਰਸਤਾ ਖੋਲ੍ਹਣ ਅਤੇ ਡਿਪੋਰਟੇਸ਼ਨ ਰੋਕਣ ਦੀ ਮੰਗ ਕੀਤੀ। ਟੋਰਾਂਟੋ ਵਿੱਚ ਰੋਸ ਮਾਰਚ ਦੁਪਹਿਰ 2 ਵਜੇ ਕ੍ਰਿਸਟੀ ਪਿਟਸ ਪਾਰਕ ਤੋਂ ਸ਼ੁਰੂ ਹੋ ਕੇ ਡਫਰਿਨ ਗਰੋਵ ਪਾਰਕ ਤੱਕ ਪਹੁੰਚਿਆ। ਟੋਰਾਂਟੋ ਪੁਲੀਸ ਮੁਤਾਬਕ ਇਸ ਮਾਰਚ ਵਿੱਚ ਕਰੀਬ 600 ਲੋਕਾਂ ਨੇ ਸ਼ਮੂਲੀਅਤ ਕੀਤੀ। ‘ਮਾਈਗ੍ਰੈਂਟ ਵਰਕਰਜ਼ ਅਲਾਇੰਸ ਫ਼ਾਰ ਚੇਂਜ’ ਦੀ ਅਗਵਾਈ ਹੇਠ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸੇ ਮੁੱਦੇ ਨੂੰ ਲੈ ਕੇ 11 ਰੋਸ ਮਾਰਚ ਕੱਢੇ ਗਏ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਪਰਵਾਸੀਆਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਥਾਈ ਰਿਹਾਇਸ਼ ਲਈ ਸਪੱਸ਼ਟ ਅਤੇ ਸਥਾਈ ਰਸਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ।


©Punjab Lok Samachar | All Rights Reserved

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...

PUNJAB LOK SAMACHAR

🔴 WEB TV
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।