ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਖੇਡਾਂ ਵਤਨ ਪੰਜਾਬ ਦੀਆਂ 2026 ਦੇ ਤੀਜੇ ਦਿਨ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਖੇਡ ਜਜ਼ਬਾ


ਬਠਿੰਡਾ, 1 ਅਕਤੂਬਰ - ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਠਿੰਡਾ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਤੀਜੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਅਤੇ ਖਿਡਾਰਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧਕਾਂ ਵੱਲੋਂ ਉਨ੍ਹਾਂ ਲਈ ਵਧੀਆ ਦੁਪਹਿਰ ਦੇ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ। ਖਿਡਾਰੀਆਂ ਨੇ ਖੇਡ ਪ੍ਰਬੰਧਾਂ ਅਤੇ ਮਿਲ ਰਹੀਆਂ ਸਹੂਲਤਾਂ ਪ੍ਰਤੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਅੱਜ ਦੇ ਮੁਕਾਬਲਿਆਂ ਦੌਰਾਨ ਅਥਲੈਟਿਕਸ ਅੰਡਰ-21 ਲੜਕਿਆਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਬਠਿੰਡਾ ਰੂਰਲ ਦੇ ਕੋਮਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਬਲਾਕ ਫੂਲ ਦੇ ਅਰਮਾਨ ਸਿੰਘ ਨੇ ਦੂਜਾ ਅਤੇ ਰਣਜੋਤ ਸਿੰਘ ਰੰਧਾਵਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲਾਅਨ ਟੈਨਿਸ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸੇਂਟ ਜੋਸਫ਼ ਬਠਿੰਡਾ ਦੀ ਇਕਉਰਾ ਸੈਟ ਨੇ ਪਹਿਲਾ ਸਥਾਨ ਹਾਸਲ ਕੀਤਾ। ਸਿਲਵਰ ਓਕਸ, ਡੱਬਵਾਲੀ ਰੋਡ ਦੀ ਰਹਿਮਤ ਕੌਰ ਨੇ ਦੂਜਾ ਅਤੇ ਸੇਂਟ ਜੋਸਫ਼ ਬਠਿੰਡਾ ਦੀ ਦੀਹਾਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀ ਅੰਡਰ-14 ਲੜਕਿਆਂ ਦੇ 35 ਕਿਲੋ ਭਾਰ ਵਰਗ ਵਿੱਚ ਕੋਠਾਗੁਰੂ ਦੇ ਏਕਮ ਸਿੰਘ ਨੇ ਪਹਿਲਾ, ਭਾਈ ਰੂਪਾ ਦੇ ਜਸਨੂਰ ਭੁੱਲਰ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਤੁੰਗਵਾਲੀ ਦੇ ਤਨਵੀਰ ਸਿੰਘ ਅਤੇ ਸਹਿਜਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 38 ਕਿਲੋ ਭਾਰ ਵਰਗ ਵਿੱਚ ਰਾਮ ਘੁੱਦਾ ਦੇ ਅਮਨਦੀਪ ਨੇ ਪਹਿਲਾ, ਨਰੂਆਣਾ ਦੇ ਪ੍ਰਭਜੋਤ ਸਿੰਘ ਨੇ ਦੂਜਾ ਅਤੇ ਤੁੰਗਵਾਲੀ ਦੇ ਹਰਮਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 41 ਕਿਲੋ ਭਾਰ ਵਰਗ ਵਿੱਚ ਮਲੂਕਾ ਦੇ ਨਵ ਸੰਗੀਤ ਸਿੰਘ ਨੇ ਪਹਿਲਾ ਅਤੇ ਤੁੰਗਵਾਲੀ ਦੇ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਖੋ-ਖੋ ਦੇ 31-40 ਉਮਰ ਵਰਗ ਵਿੱਚ ਸੰਗਤ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਵੇਟਲਿਫਟਿੰਗ ਅੰਡਰ-17 ਦੇ ਮੁਕਾਬਲਿਆਂ ਵਿੱਚ ਰਣਵੀਰ ਸਿੰਘ ਨੇ ਪਹਿਲਾ ਅਤੇ ਦਿਲਜੋਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। 60 ਕਿਲੋ ਭਾਰ ਵਰਗ ਵਿੱਚ ਮਨਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। 65 ਕਿਲੋ ਭਾਰ ਵਰਗ ਵਿੱਚ ਅਭਿਜੀਤ ਸਿੰਘ ਨੇ ਪਹਿਲਾ, ਭੁਵਲ ਚੰਦਰ ਪੰਥ ਨੇ ਦੂਜਾ ਅਤੇ ਤਰਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 70 ਕਿਲੋ ਭਾਰ ਵਰਗ ਵਿੱਚ ਗਗਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ।

ਅੰਡਰ-21 ਵੇਟਲਿਫਟਿੰਗ ਦੇ ਮੁਕਾਬਲਿਆਂ ਵਿੱਚ 70 ਕਿਲੋ ਭਾਰ ਵਰਗ ਵਿੱਚ ਮਨਮੀਤ ਸਿੰਘ ਨੇ ਪਹਿਲਾ ਸਥਾਨ, 75 ਕਿਲੋ ਭਾਰ ਵਰਗ ਵਿੱਚ ਮਨਮੀਤ ਸਿੰਘ ਅਤੇ ਰਾਜਦੀਪ ਸਿੰਘ ਨੇ ਪਹਿਲੇ ਸਥਾਨ ਹਾਸਲ ਕੀਤੇ, ਜਦਕਿ 95 ਕਿਲੋ ਭਾਰ ਵਰਗ ਵਿੱਚ ਜਸਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਟੇਬਲ ਟੈਨਿਸ ਦੇ 41-50 ਲੜਕੀਆਂ ਦੇ ਵਰਗ ਵਿੱਚ ਰਿਤੂ ਰਾਣੀ ਨੇ ਪਹਿਲਾ, ਅਨੀਤਾ ਨੇ ਦੂਜਾ ਅਤੇ ਅਮ੍ਰਿਤਪਾਲ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 51-70 ਲੜਕੀਆਂ ਦੇ ਵਰਗ ਵਿੱਚ ਨੀਨਾ ਰਾਣੀ ਨੇ ਪਹਿਲਾ, ਨੰਦੀਤਾ ਗੁਪਤਾ ਨੇ ਦੂਜਾ ਅਤੇ ਸਰੋਜ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਦਿਖਾਏ ਗਏ ਉਤਸ਼ਾਹ ਅਤੇ ਖੇਡ ਭਾਵਨਾ ਨੇ ਮਾਹੌਲ ਨੂੰ ਜੋਸ਼ ਨਾਲ ਭਰ ਦਿੱਤਾ। ਖੇਡ ਪ੍ਰਬੰਧਕਾਂ ਵੱਲੋਂ ਕਿਹਾ ਗਿਆ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।