ਮੁੱਖ ਖ਼ਬਰਾਂ TOP STORIES
ਮੁੱਖ ਖ਼ਬਰਾਂ ਲੋਡ ਹੋ ਰਹੀਆਂ ਹਨ...
|

ਕਰਮਜੀਤ ਸਿੰਘ ਰਿੰਟੂ ਵੱਲੋਂ ਭਾਈ ਹਿੰਮਤ ਸਿੰਘ ਐਵੇਨਿਊ ਅਤੇ ਲਕਸ਼ਮੀ ਵਿਹਾਰ ਵਿਖੇ ਪ੍ਰੀਮਿਕਸ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਹਲਕਾ ਉੱਤਰੀ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ — ਰਿੰਟੂ

ਅੰਮ੍ਰਿਤਸਰ, 2 ਅਕਤੂਬਰ (ਅਸ਼ਮੀਤ ਵਿਰਕ) - ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 11 ਅਧੀਨ ਭਾਈ ਹਿੰਮਤ ਸਿੰਘ ਐਵੇਨਿਊ ਅਤੇ ਲਕਸ਼ਮੀ ਵਿਹਾਰ ਵਿਖੇ ਪ੍ਰੀਮਿਕਸ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਇਲਾਕਾ ਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਲਾਕੇ ਦੀਆਂ ਕਈ ਸੜਕਾਂ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸਨ, ਜਿਸ ਕਾਰਨ ਇਲਾਕਾ ਵਾਸੀਆਂ ਅਤੇ ਰੋਜ਼ਾਨਾ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪ੍ਰੀਮਿਕਸ ਪੈਣ ਨਾਲ ਨਾ ਸਿਰਫ਼ ਲੋਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲੇਗੀ, ਸਗੋਂ ਇਲਾਕੇ ਦੀ ਸਮੁੱਚੀ ਦਿੱਖ ਅਤੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਹੋਵੇਗਾ। ਰਿੰਟੂ ਨੇ ਕਿਹਾ ਕਿ ਹਲਕਾ ਉੱਤਰੀ ਦੇ ਹਰ ਇਲਾਕੇ ਵਿੱਚ ਮਿਆਰੀ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਅਸਲ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕਾ ਉੱਤਰੀ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਮੰਗਾਂ ਨੂੰ ਜਾਣਿਆ ਜਾ ਰਿਹਾ ਹੈ। ਜਿੱਥੇ ਵੀ ਸੜਕਾਂ, ਗਲੀਆਂ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ, ਉੱਥੇ ਤਰਜੀਹ ਦੇ ਆਧਾਰ ’ਤੇ ਕੰਮ ਅੱਗੇ ਵਧਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਜਾਇਜ਼ ਵਿਕਾਸ ਕਾਰਜ ਅਧੂਰਾ ਨਾ ਰਹੇ ਅਤੇ ਹਰ ਇਲਾਕੇ ਨੂੰ ਲੋੜੀਂਦੀਆਂ ਸਹੂਲਤਾਂ ਮਿਲਣ, ਇਸੇ ਉਦੇਸ਼ ਨਾਲ ਕੰਮ ਕੀਤਾ ਜਾ ਰਿਹਾ ਹੈ। ਕਰਮਜੀਤ ਸਿੰਘ ਰਿੰਟੂ ਨੇ ਇਲਾਕਾ ਵਾਸੀਆਂ ਵੱਲੋਂ ਮਿਲ ਰਹੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਉੱਤਰੀ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਲਗਾਤਾਰ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਪ੍ਰੀਤੀ ਸ਼ਰਮਾ, ਜਸਬੀਰ ਸਿੰਘ ਥਿੰਦ, ਕੰਵਲਜੀਤ ਸਿੰਘ, ਪਰਮਜੀਤ ਸਿੰਘ ਸੁੱਖ, ਸੁਖਦੀਪ ਸਿੰਘ, ਜਗਦੀਸ਼ ਸਿੰਘ ਹਨੀ ਸਮੇਤ ਇਲਾਕੇ ਦੇ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Post a Comment

0 Comments

● 7 ਮੁੱਖ ਖ਼ਬਰਾਂ

ਖ਼ਬਰਾਂ ਲੋਡ ਹੋ ਰਹੀਆਂ ਹਨ...
PUNJAB LOK SAMACHAR
SPECIAL PHOTO STORY
ਪੰਜਾਬ ਲੋਕ ਸਮਾਚਾਰ ਖਾਸ ਪੇਸ਼ਕਸ਼
ਪੰਜਾਬ ਦੀਆਂ ਕੁੱਝ ਯਾਦਗਾਰੀ ਝਲਕਾਂ
PHOTO 01 / 15
ਪੰਜਾਬ ਲੋਕ ਸਮਾਚਾਰ ਫੋਟੋ ਸਟੋਰੀ
📷
ਤੁਹਾਡੇ ਪਿੰਡ ਜਾਂ ਸ਼ਹਿਰ ਦੀ ਤਸਵੀਰ ਹੈ?
ਸਾਨੂੰ ਭੇਜਿਓ ਆਪਣੇ ਪਿੰਡ, ਸ਼ਹਿਰ ਜਾਂ ਇਲਾਕੇ ਦੀ ਖਾਸ ਤਸਵੀਰ। ਚੁਣੀਆਂ ਗਈਆਂ ਤਸਵੀਰਾਂ ਪੰਜਾਬ ਲੋਕ ਸਮਾਚਾਰ ’ਤੇ ਪੋਸਟ ਕੀਤੀਆਂ ਜਾਣਗੀਆਂ।
📩 loksmaachaar@gmail.com

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।