ਚੰਡੀਗੜ੍ਹ, 16 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਜ਼ੋਰ ਫੜਨ ਲੱਗੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼-ਵਿਦੇਸ਼ ਦੀਆਂ ਸੰਗਤਾਂ ਪਵਿੱਤਰ ਗੁਰਧਾਮ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਹਰ ਰੋਜ਼ ਅਰਦਾਸ ਕਰਦੀ ਹੈ ਕਿ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋਵੇ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਵਿੱਚ ਵੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਦਿਸ਼ਾ ਵਿੱਚ ਜਲਦ ਫ਼ੈਸਲਾ ਲਵੇਗੀ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਰੁਕਾਵਟ ਦੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।

.jpg)

0 Comments