⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪਰਮਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਦੁਪਹਿਰ 12 ਤੋਂ 1 ਵਜੇ ਦਰਮਿਆਨ ਪਿੰਡ ਵਿਖੇ ਹੋਵੇਗਾ, ਪਿਤਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਛੱਡਣ ਦਾ ਪ੍ਰਣ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ, 7 ਨਵੰਬਰ - ਪਰਮਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਦੁਪਹਿਰ 12 ਤੋਂ 1 ਵਜੇ ਦੇ ਦਰਮਿਆਨ ਉਨ੍ਹਾਂ ਦੇ ਪਿੰਡ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਮ੍ਰਿਤਕ ਦੇ ਪਿਤਾ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ ਸਵੇਰੇ 5 ਵਜੇ ਪੀ.ਜੀ.ਆਈ. ਤੋਂ ਮ੍ਰਿਤਕ ਦੇਹ ਲੈ ਕੇ ਪਰਿਵਾਰ ਪਿੰਡ ਸਥਿਤ ਘਰ ਪਹੁੰਚੇਗਾ।ਇਸ ਮੌਕੇ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਅੰਤਿਮ ਸੰਸਕਾਰ ਮੌਕੇ ਸਾਰੇ ਨੌਜਵਾਨ ਇਹ ਪ੍ਰਣ ਲੈਣ ਕਿ ਉਹ ਅੱਜ ਤੋਂ ਬਾਅਦ ਨਸ਼ਿਆਂ ਦਾ ਸੇਵਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਉਨ੍ਹਾਂ ਅੱਗੇ ਕਿਹਾ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਦਾ ਸੰਕਲਪ ਲਵੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਵੇ। ਉਨ੍ਹਾਂ ਦੀ ਅਪੀਲ ਹੈ ਕਿ ਨੌਜਵਾਨ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਨਸ਼ਿਆਂ ਤੋਂ ਦੂਰ ਰਹਿਣ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।