⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਸਿਡਨੀ ’ਚ ਭਾਰੀ ਮੀਂਹ ਦੇ ਬਾਵਜੂਦ ਪਰਵਾਸ-ਵਿਰੋਧੀ ਰੈਲੀ, ਲਗਪਗ 2,000 ਲੋਕਾਂ ਨੇ ਕੀਤਾ ਪ੍ਰਦਰਸ਼ਨ

ਸਿਡਨੀ (ਆਸਟਰੇਲੀਆ), 10 ਨਵੰਬਰ - ਆਸਟਰੇਲੀਆ ਦੇ ਸਿਡਨੀ ਸ਼ਹਿਰ ਵਿੱਚ ਭਾਰੀ ਮੀਂਹ ਦੇ ਬਾਵਜੂਦ ਪਰਵਾਸ-ਵਿਰੋਧੀ ਪ੍ਰਦਰਸ਼ਨਕਾਰੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਹਜ਼ਾਰਾਂ ਲੋਕਾਂ ਦੇ ਇਕੱਠ ਦੀਆਂ ਚਰਚਾਵਾਂ ਵਿਚਕਾਰ ਲਗਪਗ 2,000 ਲੋਕਾਂ ਨੇ ਰਾਇਲ ਬੋਟੈਨਿਕ ਗਾਰਡਨ ਵਿਖੇ ‘ਮਾਰਚ ਫਾਰ ਆਸਟਰੇਲੀਆ’ ਰੈਲੀ ਵਿੱਚ ਹਿੱਸਾ ਲਿਆ।ਪ੍ਰਦਰਸ਼ਨਕਾਰੀਆਂ ਨੇ ਆਸਟਰੇਲੀਆ ਵਿੱਚ ਵੱਡੇ ਪੱਧਰ ’ਤੇ ਪਰਵਾਸ ਰੋਕਣ ਅਤੇ ‘ਆਸਟਰੇਲੀਆ ਫ਼ਰਸਟ’ ਨੀਤੀ ਲਾਗੂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਸਰਕਾਰ ਦੀਆਂ ਪਰਵਾਸ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ। ਰੈਲੀ ਵਿੱਚ ਸ਼ਾਮਲ ਲੋਕਾਂ ਨੇ ਰਾਇਲ ਬੋਟੈਨਿਕ ਗਾਰਡਨ ਤੋਂ ਹਾਈਡ ਪਾਰਕ ਅਤੇ ਸੰਸਦ ਭਵਨ ਵੱਲ ਵੀ ਮਾਰਚ ਕੀਤਾ।

ਦੂਜੇ ਪਾਸੇ, ਸਿਡਨੀ ਦੇ ਟਾਊਨ ਹਾਲ ਵਿਖੇ ਪਰਵਾਸੀਆਂ ਅਤੇ ਸ਼ਰਨਾਰਥੀਆਂ ਦੇ ਹੱਕ ਵਿੱਚ ਜਵਾਬੀ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ 100 ਤੋਂ ਘੱਟ ਲੋਕ ਸ਼ਾਮਲ ਹੋਏ। ਸ਼ਰਨਾਰਥੀ ਹਮਾਇਤੀ ਜਥੇਬੰਦੀਆਂ ਨੇ ਨਸਲਵਾਦ ਅਤੇ ਪਰਵਾਸੀਆਂ ਵਿਰੁੱਧ ਨਫ਼ਰਤ ਫੈਲਾਉਣ ਦਾ ਵਿਰੋਧ ਕੀਤਾ। ਬੁਲਾਰਿਆਂ ਨੇ ਕਿਹਾ ਕਿ ਪਰਵਾਸੀਆਂ ਖ਼ਿਲਾਫ਼ ਨਸਲੀ ਟਿੱਪਣੀਆਂ ਅਤੇ ਨਫ਼ਰਤੀ ਰਵੱਈਏ ਵਿੱਚ ਵਾਧਾ ਹੋ ਰਿਹਾ ਹੈ।ਦੋਵੇਂ ਧਿਰਾਂ ਦੇ ਆਹਮੋ-ਸਾਹਮਣੇ ਆਉਣ ਕਾਰਨ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣ ਗਿਆ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਪੁਲੀਸ ਨੇ ਫ਼ਲਸਤੀਨ ਪੱਖੀ ਲਗਪਗ 20 ਪ੍ਰਦਰਸ਼ਨਕਾਰੀਆਂ ਅਤੇ ‘ਵਨ ਨੇਸ਼ਨ’ ਦੇ ਕੁਝ ਸਮਰਥਕਾਂ ਨੂੰ ਇੱਕ-ਦੂਜੇ ਤੋਂ ਵੱਖ ਕੀਤਾ।ਇਸ ਘਟਨਾ ਨੇ ਆਸਟਰੇਲੀਆ ਵਿੱਚ ਪਰਵਾਸ ਨੀਤੀਆਂ, ਰਾਸ਼ਟਰੀ ਪਛਾਣ ਅਤੇ ਬਹੁ-ਸੱਭਿਆਚਾਰਕ ਸਮਾਜ ਨੂੰ ਲੈ ਕੇ ਚੱਲ ਰਹੀ ਸਿਆਸੀ ਬਹਿਸ ਨੂੰ ਮੁੜ ਤੇਜ਼ ਕਰ ਦਿੱਤਾ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।