⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪਟਿਆਲਾ ਸਮੇਤ ਤਿੰਨ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ 28 ਨਵੰਬਰ ਨੂੰ, ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ

ਚੰਡੀਗੜ੍ਹ, 12 ਨਵੰਬਰ -  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ ਤਿੰਨ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਵਿੱਚ 28 ਨਵੰਬਰ 2026 ਨੂੰ ਵੋਟਾਂ ਪੈਣਗੀਆਂ।ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 14 ਤੋਂ 16 ਨਵੰਬਰ ਤੱਕ ਛੁੱਟੀ ਰਹੇਗੀ, ਜਦਕਿ 17 ਤੋਂ 19 ਨਵੰਬਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ। ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।ਕਮਿਸ਼ਨ ਅਨੁਸਾਰ ਇਨ੍ਹਾਂ ਤਿੰਨਾਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੁੱਲ 1,76,429 ਰਜਿਸਟਰਡ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ 91,415 ਪੁਰਸ਼, 84,999 ਮਹਿਲਾਵਾਂ ਅਤੇ 15 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਵਿੱਚ 123, ਬਾਘਾ ਪੁਰਾਣਾ ਵਿੱਚ 20 ਅਤੇ ਧਰਮਕੋਟ ਵਿੱਚ 7 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਸਮੁੱਚੀ ਚੋਣ ਪ੍ਰਕਿਰਿਆ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਰਾਹੀਂ ਕਰਵਾਈ ਜਾਵੇਗੀ।ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਲਈ ਚੋਣ ਖ਼ਰਚੇ ਦੀ ਹੱਦ ਵੀ ਨਿਰਧਾਰਤ ਕਰ ਦਿੱਤੀ ਗਈ ਹੈ। ਨਗਰ ਨਿਗਮ ਦੇ ਉਮੀਦਵਾਰ ਵੱਧ ਤੋਂ ਵੱਧ 4 ਲੱਖ ਰੁਪਏ ਅਤੇ ਕਲਾਸ-II ਨਗਰ ਕੌਂਸਲਾਂ ਦੇ ਉਮੀਦਵਾਰ 2 ਲੱਖ 30 ਹਜ਼ਾਰ ਰੁਪਏ ਤੱਕ ਚੋਣ ਖ਼ਰਚ ਕਰ ਸਕਣਗੇ।ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹਰੇਕ ਨਾਮਜ਼ਦਗੀ ਪੱਤਰ ਨਾਲ ਨਿਰਧਾਰਤ ਹਲਫ਼ਨਾਮਾ ਲਗਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਕਿਸੇ ਸਿਆਸੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਉਮੀਦਵਾਰ ਲਈ ਪਾਰਟੀ ਦਾ ਅਧਿਕਾਰਤ ਪੱਤਰ (Authorization Letter) ਜਮ੍ਹਾਂ ਕਰਵਾਉਣਾ ਵੀ ਜ਼ਰੂਰੀ ਹੋਵੇਗਾ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।