ਚੰਡੀਗੜ੍ਹ, 7 ਨਵੰਬਰ - ਪੰਜਾਬ ਸਰਕਾਰ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਕੰਪਿਊਟਰ ਅਧਿਆਪਕਾਂ (PICTES) ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਮਹਿੰਗਾਈ ਭੱਤੇ (DA) ਵਿੱਚ 40 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੀਤਾ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਧੇ ਨਾਲ ਕੰਪਿਊਟਰ ਅਧਿਆਪਕਾਂ ਦਾ ਮਹਿੰਗਾਈ ਭੱਤਾ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਜਾਵੇਗਾ। ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 6,507 ਮੁਲਾਜ਼ਮਾਂ ਨੂੰ ਸਿੱਧਾ ਲਾਭ ਮਿਲੇਗਾ।ਉਨ੍ਹਾਂ ਅੱਗੇ ਦੱਸਿਆ ਕਿ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਕੁਝ ਸਮਾਂ ਪਹਿਲਾਂ ਰੈਗੂਲਰ ਕੀਤਾ ਗਿਆ ਸੀ ਅਤੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਸਬੰਧੀ ਲਾਭ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ, ਉਨ੍ਹਾਂ ਦੇ ਹੱਕਾਂ ਦੀ ਰਾਖੀ ਅਤੇ ਸੁਰੱਖਿਅਤ ਭਵਿੱਖ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

.jpg)

0 Comments