⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਸਿਆਸੀ ਹਲਚਲ ਤੇਜ਼, ਭਾਜਪਾ ਦੇ ਸੀਨੀਅਰ ਆਗੂ ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਪੁੱਜੇ

ਚੰਡੀਗੜ੍ਹ, 28 ਨਵੰਬਰ - ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਚੰਡੀਗੜ੍ਹ ਦੇ ਸੈਕਟਰ-9 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਪਹੁੰਚੇ।ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਆਗੂਆਂ ਲਈ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੁਲਾਕਾਤ ਨੂੰ ਪੰਜਾਬ ਦੀ ਸਿਆਸਤ ਦੇ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਇਸ ਮੌਕੇ 8 ਦਸੰਬਰ ਨੂੰ ਮੋਗਾ ਵਿਖੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮਦਿਨ ਮੌਕੇ ਹੋਣ ਵਾਲੀ ਵਿਸ਼ਾਲ ਜਨਸਭਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਇਸ ਜਨਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਸਿਆਸੀ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨੂੰ ਲੈ ਕੇ ਵੀ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ-ਭਾਜਪਾ ਵਿਚਕਾਰ ਸੀਟਾਂ ਦੀ ਵੰਡ ਅਤੇ ਸਿਆਸੀ ਰਣਨੀਤੀ ਸਬੰਧੀ ਵੀ ਵਿਚਾਰ-ਵਟਾਂਦਰਾ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਮੌਜੂਦ ਸਨ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।