⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਅਕਾਲੀਆਂ ਨਾਲ ਗਠਜੋੜ ਨੂੰ ਲੈ ਕੇ ਭਾਜਪਾ 'ਚ ਵਿਰੋਧ, ਗਰੇਵਾਲ ਨੇ ਖੋਲ੍ਹਿਆ ਮੋਰਚਾ

ਚੰਡੀਗੜ੍ਹ, 14 ਨਵੰਬਰ  -  ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਟਕਸਾਲੀ ਅਤੇ ਪੁਰਾਣੇ ਆਗੂ ਅਕਾਲੀ ਦਲ ਨਾਲ ਮੁੜ ਗਠਜੋੜ ਕਰਨ ਦੇ ਹੱਕ ਵਿੱਚ ਨਹੀਂ ਹਨ।ਮੀਡੀਆ ਨਾਲ ਗੱਲਬਾਤ ਕਰਦਿਆਂ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ ਸਬੰਧੀ ਅੰਤਿਮ ਫ਼ੈਸਲਾ ਪਾਰਟੀ ਦੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ। ਇਸ ਮਾਮਲੇ ਵਿੱਚ ਹੇਠਲੇ ਪੱਧਰ ਦੇ ਆਗੂਆਂ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ।ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਗਠਜੋੜ ਨੂੰ ਲੈ ਕੇ ਦੋ ਤਰ੍ਹਾਂ ਦੇ ਵਿਚਾਰ ਸਾਹਮਣੇ ਆ ਰਹੇ ਹਨ। ਕੁਝ ਲੋਕ ਅਤੇ ਹੋਰਨਾਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਆਗੂ ਮੰਨਦੇ ਹਨ ਕਿ ਚੋਣਾਂ ਜਿੱਤਣ ਲਈ ਅਕਾਲੀ ਦਲ ਨਾਲ ਗਠਜੋੜ ਜ਼ਰੂਰੀ ਹੋ ਸਕਦਾ ਹੈ।

 ਜਦਕਿ ਪਾਰਟੀ ਦੀ ਕੋਰ ਟੀਮ ਅਤੇ 40 ਤੋਂ 50 ਸਾਲਾਂ ਤੋਂ ਭਾਜਪਾ ਨਾਲ ਜੁੜੇ ਪੁਰਾਣੇ ਵਰਕਰ ਇਸ ਗਠਜੋੜ ਦੇ ਹੱਕ ਵਿੱਚ ਨਹੀਂ ਹਨ।ਗਰੇਵਾਲ ਨੇ ਕਿਹਾ ਕਿ ਸਰਕਾਰਾਂ ਬਣਦੀਆਂ ਅਤੇ ਟੁੱਟਦੀਆਂ ਰਹਿੰਦੀਆਂ ਹਨ, ਪਰ ਪੰਜਾਬ ਵਿੱਚ ਰਾਸ਼ਟਰਵਾਦੀ ਵਿਚਾਰਧਾਰਾ ਦਾ ਪ੍ਰਫੁੱਲਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮੁਤਾਬਕ ਇਸ ਮਕਸਦ ਲਈ ਆਰਐੱਸਐੱਸ ਅਤੇ ਭਾਜਪਾ ਨੂੰ ਸੂਬੇ ਦੇ ਹਰ ਵਰਗ ਅਤੇ ਹਰ ਖੇਤਰ ਵਿੱਚ ਆਪਣਾ ਕੰਮ ਮਜ਼ਬੂਤ ਕਰਨਾ ਚਾਹੀਦਾ ਹੈ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਲ 2020 ਵਿੱਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਐੱਨਡੀਏ ਤੋਂ ਆਪਣਾ ਨਾਤਾ ਤੋੜ ਲਿਆ ਸੀ। ਇਸ ਨਾਲ ਦੋਵਾਂ ਪਾਰਟੀਆਂ ਵਿਚਕਾਰ ਦਹਾਕਿਆਂ ਪੁਰਾਣਾ ਸਿਆਸੀ ਗਠਜੋੜ ਖ਼ਤਮ ਹੋ ਗਿਆ ਸੀ। ਹੁਣ ਮੁੜ ਗਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਜੀਤ ਗਰੇਵਾਲ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।