⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਪੰਜਾਬ ਵਿੱਚ ‘ਆਪ’ ਦੀ ਦੂਜੀ ਟਿਕਟ ਸੂਚੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਦਾਅਵੇਦਾਰਾਂ ਨੇ ਦਿੱਲੀ ਵੱਲ ਪਾਏ ਚਾਲੇ


ਦਿੱਲੀ,8 ਨਵੰਬਰ -  ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਲਦ ਜਾਰੀ ਕੀਤੇ ਜਾਣ ਦੀਆਂ ਚਰਚਾਵਾਂ ਵਿਚਕਾਰ ਟਿਕਟ ਦੇ ਚਾਹਵਾਨ ਆਗੂਆਂ ਨੇ ਦਿੱਲੀ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈ ਆਗੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤਾਂ ਕਰਕੇ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ।ਦੀਵਾਲੀ ਦੇ ਤਿਉਹਾਰ ਦੀ ਆੜ ਵਿੱਚ ‘ਆਪ’ ਦੇ ਕਈ ਆਗੂ ਦਿੱਲੀ ਪਹੁੰਚ ਕੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਇਨ੍ਹਾਂ ਮੁਲਾਕਾਤਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਵਿੱਚ ਇਨ੍ਹਾਂ ਮੁਲਾਕਾਤਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਟਿਕਟ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਵਜੋਂ ਦੇਖਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ 31 ਅਕਤੂਬਰ ਨੂੰ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਹੁਣ ਬਾਕੀ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਚੋਣ ਸਬੰਧੀ ਮੰਥਨ ਜਾਰੀ ਹੈ।ਇਸ ਵਾਰ ਸਭ ਤੋਂ ਵੱਡਾ ਸਵਾਲ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਨੂੰ ਲੈ ਕੇ ਖੜ੍ਹਾ ਹੋ ਰਿਹਾ ਹੈ। ਪਾਰਟੀ ਅੰਦਰ ਚਰਚਾ ਹੈ ਕਿ ਕੁਝ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੰਦਰੂਨੀ ਸਰਵੇਖਣਾਂ ਅਤੇ ਹਲਕਿਆਂ ਵਿੱਚ ਵਿਧਾਇਕਾਂ ਦੀ ਲੋਕਪ੍ਰਿਯਤਾ ਨੂੰ ਟਿਕਟਾਂ ਦੀ ਵੰਡ ਦਾ ਮੁੱਖ ਆਧਾਰ ਬਣਾਇਆ ਜਾ ਸਕਦਾ ਹੈ।ਜਿਨ੍ਹਾਂ ਵਿਧਾਇਕਾਂ ਪ੍ਰਤੀ ਲੋਕਾਂ ਵਿੱਚ ਨਾਰਾਜ਼ਗੀ ਹੈ ਜਾਂ ਜਿਨ੍ਹਾਂ ਦੀ ਆਪਣੇ ਹਲਕਿਆਂ ਵਿੱਚ ਪਕੜ ਕਮਜ਼ੋਰ ਮੰਨੀ ਜਾ ਰਹੀ ਹੈ, ਉਨ੍ਹਾਂ ਨੂੰ ਇਸ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਕੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਸੀ। ਹੁਣ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦੀ ਰਣਨੀਤੀ ਅਪਣਾਏ ਜਾਣ ਦੀਆਂ ਸੰਭਾਵਨਾਵਾਂ ਬਾਰੇ ਸਿਆਸੀ ਚਰਚਾ ਤੇਜ਼ ਹੈ।ਪਾਰਟੀ ਲਈ ਸਭ ਤੋਂ ਵੱਡੀ ਚੁਣੌਤੀ ਜਿੱਤਣ ਦੀ ਸਮਰੱਥਾ ਵਾਲੇ ਉਮੀਦਵਾਰਾਂ ਦੀ ਚੋਣ ਕਰਨ ਦੇ ਨਾਲ-ਨਾਲ ਟਿਕਟ ਨਾ ਮਿਲਣ ਵਾਲੇ ਆਗੂਆਂ ਦੀ ਨਾਰਾਜ਼ਗੀ ਨੂੰ ਸੰਭਾਲਣਾ ਵੀ ਹੋਵੇਗੀ। ਟਿਕਟਾਂ ਦੇ ਐਲਾਨ ਤੋਂ ਬਾਅਦ ਪਾਰਟੀ ਅੰਦਰ ਬਗਾਵਤ ਅਤੇ ਧੜੇਬੰਦੀ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।ਇਸ ਤਰ੍ਹਾਂ ਪੰਜਾਬ ਵਿੱਚ ‘ਆਪ’ ਦੀ ਦੂਜੀ ਉਮੀਦਵਾਰ ਸੂਚੀ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਸੂਚੀ ’ਤੇ ਨਾ ਸਿਰਫ਼ ਟਿਕਟ ਦੇ ਦਾਅਵੇਦਾਰਾਂ, ਸਗੋਂ ਮੌਜੂਦਾ ਵਿਧਾਇਕਾਂ ਅਤੇ ਵਿਰੋਧੀ ਪਾਰਟੀਆਂ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਹਨ।


ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।