ਕੈਨੇਡਾ, 17 ਨਵੰਬਰ (ਬਿਊਰੋ ਰਿਪੋਰਟ) – ਗਰੇਟਰ ਟੋਰਾਂਟੋ ਏਰੀਆ (ਜੀਟੀਏ) ਵਿੱਚ ਵਾਹਨ ਚੋਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਹੋਇਆ ਹੈ। ਪੀਲ ਰਿਜਨਲ ਪੁਲਿਸ ਅਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਸਾਂਝੀ ਕਾਰਵਾਈ ਕਰਦਿਆਂ ਦੋ ਪੰਜਾਬੀ ਨੌਜਵਾਨਾਂ ਸਮੇਤ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੁੱਲ 231 ਦੋਸ਼ ਲਗਾਏ ਹਨ ਅਤੇ ਕਰੀਬ 45 ਲੱਖ ਕੈਨੇਡੀਅਨ ਡਾਲਰ ਮੁੱਲ ਦੀਆਂ 96 ਚੋਰੀਸ਼ੁਦਾ ਮਹਿੰਗੀਆਂ ਗੱਡੀਆਂ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਪੰਜਾਬੀ ਨੌਜਵਾਨਾਂ ਦੀ ਪਛਾਣ ਕਰਮਵੀਰ ਸਿੰਘ (26), ਵਾਸੀ ਬਰੈਂਪਟਨ ਅਤੇ ਜਸਪ੍ਰੀਤ ਸਿੰਘ (25) ਵਜੋਂ ਹੋਈ ਹੈ। ਪੁਲਿਸ ਅਨੁਸਾਰ ਕਰਮਵੀਰ ਖ਼ਿਲਾਫ਼ ਅੱਠ ਅਤੇ ਜਸਪ੍ਰੀਤ ਖ਼ਿਲਾਫ਼ ਦੋ ਮਾਮਲੇ ਦਰਜ ਕੀਤੇ ਗਏ ਹਨ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।



0 Comments