⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਕਾਂਗਰਸ ਕਦੇ ਵੀ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਹੀਂ ਕਰੇਗੀ, ਤ੍ਰਿਸ਼ੰਕੂ ਸਰਕਾਰ ਬਣੀ ਤਾਂ ‘ਆਪ’ ਤੇ ਭਾਜਪਾ ਦੀ ਬਣੇਗੀ: ਚਰਨਜੀਤ ਸਿੰਘ ਚੰਨੀ

ਸਮਰਾਲਾ, 13 ਨਵੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਨਾਲ ਕਿਸੇ ਵੀ ਤਰ੍ਹਾਂ ਦੇ ਸਿਆਸੀ ਗੱਠਜੋੜ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਪਾਰਟੀ ਕਦੇ ਵੀ ‘ਆਪ’ ਨਾਲ ਹੱਥ ਨਹੀਂ ਮਿਲਾਏਗੀ। ਉਹ ਆਪਣੀ ‘ਜਵਾਨੀ ਸੰਭਾਲ ਯਾਤਰਾ’ ਦੇ ਦੂਜੇ ਦਿਨ ਸਮਰਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਚੰਨੀ ਨੇ ਕਿਹਾ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਤ੍ਰਿਸ਼ੰਕੂ ਵਿਧਾਨ ਸਭਾ ਦੀ ਸਥਿਤੀ ਬਣਦੀ ਹੈ ਤਾਂ ਅਜਿਹੇ ਹਾਲਾਤ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਕਾਰ ਗੱਠਜੋੜ ਹੋ ਸਕਦਾ ਹੈ, ਪਰ ਕਾਂਗਰਸ ਕਿਸੇ ਵੀ ਕੀਮਤ ’ਤੇ ‘ਆਪ’ ਨਾਲ ਸਮਝੌਤਾ ਨਹੀਂ ਕਰੇਗੀ।ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਅੰਦਰਖਾਤੇ ਮਿਲੇ ਹੋਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਕਦੇ ਵੀ ਅਸਲ ਵਿੱਚ ਇੱਕ-ਦੂਜੇ ਤੋਂ ਵੱਖ ਨਹੀਂ ਹੋਈਆਂ। 

ਚੰਨੀ ਨੇ ਦਾਅਵਾ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਹੋਰ ਜਾਂਚ ਏਜੰਸੀਆਂ ਦੇ ਦਬਾਅ ਕਾਰਨ ਆਮ ਆਦਮੀ ਪਾਰਟੀ ਨੇ ਵੀ ਭਾਜਪਾ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਸਮਰੱਥਾ ਸਿਰਫ਼ ਕਾਂਗਰਸ ਪਾਰਟੀ ਵਿੱਚ ਹੈ।ਸਾਬਕਾ ਮੁੱਖ ਮੰਤਰੀ ਨੇ ਮੰਨਿਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਕੁਝ ਗ਼ਲਤੀਆਂ ਹੋਈਆਂ ਹੋ ਸਕਦੀਆਂ ਹਨ, ਪਰ ਉਨ੍ਹਾਂ ਦੀ ਸਾਈਕਲ ਯਾਤਰਾ ਦਾ ਮੁੱਖ ਮਕਸਦ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਦੀ ਪਾਵਨ ਧਰਤੀ ਤੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਯਾਤਰਾ’ ਰਾਹੀਂ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਉਭਾਰਿਆ ਜਾ ਰਿਹਾ ਹੈ।ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ’ਤੇ ਅਜਿਹੇ ਖੋਖਲੇ ਵਾਅਦੇ ਨਹੀਂ ਕਰੇਗੀ, ਜਿਨ੍ਹਾਂ ਨੂੰ ਪੂਰਾ ਕਰਨਾ ਅਮਲੀ ਤੌਰ ’ਤੇ ਸੰਭਵ ਨਾ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਉਹੀ ਵਾਅਦੇ ਕਰੇਗੀ, ਜਿਨ੍ਹਾਂ ਨੂੰ ਪੂਰਾ ਕਰਨ ਦੀ ਸਮਰੱਥਾ ਸਰਕਾਰ ਕੋਲ ਹੋਵੇਗੀ।

 ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੂੰ ਅੱਗੇ ਕਰਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਸੂਬੇ ਨੂੰ ਆਰਥਿਕ ਸੰਕਟ ਵੱਲ ਧੱਕਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ 750 ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਕਾਂਗਰਸ ਪਾਰਟੀ ਨੇ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆ ਕੇ ਉਨ੍ਹਾਂ ਦਾ ਸਾਥ ਦਿੱਤਾ ਸੀ।ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚੱਲ ਰਹੀ ‘ਜਵਾਨੀ ਸੰਭਾਲ ਯਾਤਰਾ’ ਸਮਰਾਲਾ ਤੋਂ ਰਵਾਨਾ ਹੋ ਕੇ ਲੁਧਿਆਣਾ ਵੱਲ ਵਧ ਗਈ ਹੈ। ਇਹ ਯਾਤਰਾ ਦਿਨ ਭਰ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘੇਗੀ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।