⚠ IMPORTANT NOTICE
BREAKING
ਖਬਰਾਂ ਲੋਡ ਹੋ ਰਹੀਆਂ ਹਨ...
01  /  --
ਮੁੱਖ ਖ਼ਬਰਾਂ EK NAZAR
● LATEST
ਖ਼ਬਰਾਂ ਲੋਡ ਹੋ ਰਹੀਆਂ ਹਨ...
ਖ਼ਬਰਾਂ ਲੋਡ ਹੋ ਰਹੀਆਂ ਹਨ...

 


ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, AQI 350 ’ਤੇ ਪਹੁੰਚਿਆ

ਨਵੀਂ ਦਿੱਲੀ, 15 ਨਵੰਬਰ - ਕੌਮੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੇ ਇੱਕ ਵਾਰ ਫਿਰ ਚਿੰਤਾਜਨਕ ਰੂਪ ਧਾਰਨ ਕਰ ਲਿਆ ਹੈ। ਐਤਵਾਰ ਸਵੇਰੇ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (AQI) 350 ਦਰਜ ਕੀਤਾ ਗਿਆ, ਜੋ 'ਬੇਹੱਦ ਖ਼ਰਾਬ' ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਸਬੰਧੀ ਜਾਣਕਾਰੀ 'ਸਮੀਰ' ਐਪ ਰਾਹੀਂ ਸਾਂਝੀ ਕੀਤੀ ਗਈ।ਦਿੱਲੀ ਦੇ ਕੁੱਲ 54 ਨਿਗਰਾਨੀ ਕੇਂਦਰਾਂ ਵਿੱਚੋਂ 47 ਕੇਂਦਰਾਂ ’ਤੇ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਦਰਜ ਕੀਤੀ ਗਈ, ਜਦਕਿ ਸੱਤ ਕੇਂਦਰਾਂ ’ਤੇ ਇਹ ਗੰਭੀਰ ਸ਼੍ਰੇਣੀ ਵਿੱਚ ਰਹੀ। ਭਾਰਤੀ ਤਕਨਾਲੋਜੀ ਸੰਸਥਾਨ (IIT) ਦਿੱਲੀ ਵਿੱਚ ਸਭ ਤੋਂ ਵੱਧ 428 AQI ਦਰਜ ਕੀਤਾ ਗਿਆ, ਜਦਕਿ ITO ਵਿਖੇ ਇਹ ਅੰਕੜਾ 414 ਰਿਹਾ।

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਐਤਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਮੌਸਮ ਦੇ ਔਸਤ ਤਾਪਮਾਨ ਨਾਲੋਂ 5.1 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਅਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।ਸਵੇਰੇ 8:30 ਵਜੇ ਹਵਾ ਵਿੱਚ ਨਮੀ ਦੀ ਮਾਤਰਾ 91 ਫੀਸਦੀ ਦਰਜ ਕੀਤੀ ਗਈ।ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਨੁਸਾਰ, AQI 0 ਤੋਂ 50 ਤੱਕ ਚੰਗਾ, 51 ਤੋਂ 100 ਤੱਕ ਤਸੱਲੀਬਖ਼ਸ਼, 101 ਤੋਂ 200 ਤੱਕ ਦਰਮਿਆਨਾ, 201 ਤੋਂ 300 ਤੱਕ ਖ਼ਰਾਬ, 301 ਤੋਂ 400 ਤੱਕ ਬੇਹੱਦ ਖ਼ਰਾਬ ਅਤੇ 401 ਤੋਂ 500 ਤੱਕ ਗੰਭੀਰ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ।

ਹੋਰ ਖ਼ਬਰਾਂ ਪੜ੍ਹੋ
ਖ਼ਬਰਾਂ ਲੋਡ ਹੋ ਰਹੀਆਂ ਹਨ...

Post a Comment

0 Comments

 


THE VOICE OF PUNJAB

PUNJAB LOK
SAMACHAR

PUNJAB • POLITICS • NEWS • PUBLIC
ਖ਼ਬਰਾਂ ਲੋਡ ਹੋ ਰਹੀਆਂ ਹਨ...

● Punjab Lok Samachar

ਪੰਜਾਬ ਅਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਨਾਲ ਜੁੜੇ ਰਹੋ।

ਤਾਜ਼ਾ ਖ਼ਬਰਾਂ ਸਿੱਧੀਆਂ ਪਾਓ

ਆਪਣੀ Email ਦਿਓ ਅਤੇ Punjab Lok Samachar ਦੀਆਂ ਮਹੱਤਵਪੂਰਨ ਖ਼ਬਰਾਂ ਨਾਲ ਜੁੜੇ ਰਹੋ।

ਤੁਹਾਡੀ ਜਾਣਕਾਰੀ ਸੁਰੱਖਿਅਤ ਰਹੇਗੀ।